Tuesday, July 21, 2026

ਨਵ-ਨਿਯੁੱਕਤ ਮਾਰਕੀਟ ਕਮੇਟੀ ਦੇ ਚੇਅਰਮੈਨ ਭਾਨੂ ਪ੍ਰਤਾਪ ਸਿੰਘ ਨੇ ਅਹੁੱਦਾ ਸੰਭਾਲਿਆ

ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਸਥਿਤ ਮਾਰਕਿਟ ਕਮੇਟੀ ਪਠਾਨਕੋਟ ਵਿਖੇ ਅੱਜ ਪਠਾਨਕੋਟ ਮਾਰਕਿਟ ਕਮੇਟੀ ਦੇ ਚੇਅਰਮੈਨ ਭਾਨੂ ਪ੍ਰਤਾਪ ਸਿੰਘ ਅਤੇ ਉਪ ਚੇਅਰਮੈਨ ਰਾਕੇਸ਼ ਕੁਮਾਰ ਬੌਬੀ ਦੀ ਤਾਜਪੋਸ਼ੀ ਲਈ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਨ ਆਸ਼ੂ ਵਿਸ਼ੇਸ਼ ਤੌਰ ‘ਤੇ ਪਹੰਚੇ।ਜਦਕਿ ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ, ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਅਨਿਲ ਦਾਰਾ, ਸੰਜੀਵ ਤ੍ਰਿਖਾ, ਅਸ਼ੀਸ਼ ਵਿੱਜ, ਰੋਹਿਤ ਸਰਨਾ, ਸੰਜੀਵ ਬੈਂਸ, ਸਾਹਿਬ ਸਿੰਘ ਸਾਬਾ, ਲਖਵਿੰਦਰ ਲੱਕੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
                     ਜਿਕਰਯੋਗ ਹੈ ਕਿ ਭਾਰਤ ਭੂਸ਼ਨ ਆਸ਼ੂ ਅਤੇ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਦੀ ਹਾਜ਼ਰੀ ਵਿੱਚ ਭਾਨੂੰ ਪ੍ਰਤਾਪ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ ਨੇ ਅਪਣਾ ਅਹੁੱਦਾ ਸੰਭਾਲਿਆ।ਉਨਾਂ ਨੇ ਚੇਅਰਮੈਨ ਅਤੇ ਡਿਪਟੀ ਚੇਅਰਮੈਨ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।ਨਵ-ਨਿਯੁਕਤ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜਿੰਮੇਦਾਰੀ ਨੂੰ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਮਾਰਕਿਟ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਤੇ ਹੋਰ ਅਹੁੱਦੇਦਾਰਾਂ ਨੂੰ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …