ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ
ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ।ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media