Friday, October 16, 2026

ਮੰਡੀਆਂ ‘ਚ ਪੁੱਜੀ ਸੰਭਾਵੀ ਟੀਚੇ ਦੀ 92.27 ਫੀਸਦੀ ਕਣਕ

ਕਪੂਰਥਲਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਮੰਡੀਆਂ ਵਿਚ ਅੰਦਾਜ਼ਨ ਕਣਕ ਦੀ ਆਮਦ ਦਾ 92.27 ਫੀਸਦੀ ਕਣਕ ਮੰਡੀਆਂ ਵਿਚ ਆ ਚੁੱਕੀ ਹੈ।ਜਿਲ੍ਹੇ ਅੰਦਰ 3.59 ਲੱਖ ਮੀਟਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਸੀ, ਜਿਸ ਵਿਚੋਂ 332156 ਮੀਟਰਕ ਟਨ ਮੰਡੀਆਂ ਵਿੱਚ ਆ ਚੁੱਕੀ ਹੈ, ਜਿਸ ਵਿਚੋਂ ਹੁਣ ਤੱਕ 321566 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ।
                  ਜ਼ਿਕਰਯੋਗ ਹੈ ਕਿ ਪਿਛਲੇ ਕਣਕ ਦੇ ਸੀਜ਼ਨ ਦੌਰਾਨ 29 ਅਪ੍ਰੈਲ ਤੱਕ 193541 ਮੀਟਰਕ ਟਨ ਕਣਕ ਮੰਡੀਆਂ ਵਿੱਚ ਆਈ ਸੀ। ਲਿਫਟਿੰਗ ਵਿੱਚ ਵੀ ਪਿੱਛਲੇ ਕੁੱਝ ਦਿਨਾਂ ਤੋਂ ਤੇਜ਼ੀ ਆਈ ਹੈ, ਜਿਸ ਤਹਿਤ ਹੁਣ ਤੱਕ 208609 ਮੀਟਰਕ ਟਨ ਕਣਕ ਦੀ ਚੁਕਾਈ ਹੋਈ ਹੈ।ਕਿਸਾਨਾਂ ਨੂੰ ਅਦਾਇਗੀ ਵਿਚ ਵੀ ਤੇਜ਼ੀ ਆਈ ਹੈ, ਜਿਸ ਤਹਿਤ ਹੁਣ ਤੱਕ 484.79 ਕਰੋੜ ਰੁਪੈ ਕਿਸਾਨਾਂ ਦੇ ਖਾਤਿਆਂ ਵਿੱਚ ਆ ਗਏ ਹਨ, ਜੋ ਕਿ ਖਰੀਦੀ ਗਈ ਕਣਕ ਵਿਰੁੱਧ ਅਦਾਇਗੀ ਦਾ 83.18 ਫੀਸਦੀ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …