ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਿਸਾਨਾਂ ਦੀ ਮਿਹਨਤ ਦਾ ਦਾਣਾ-ਦਾਣਾ ਖਰੀਦਣ ਲਈ 15 ਸਥਾਈ ਅਤੇ 6 ਸਬ
ਯਾਰਡ ਸਥਾਪਿਤ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ।ਇਸ ਤੋਂ ਇਲਾਵਾ ਕਿਸੇ ਵੀ ਕਿਸਾਨ ਨੂੰ ਜਿਆਦਾ ਦੇਰ ਕਣਕ ਵੇਚਣ ਲਈ ਮੰਡੀਆਂ ਵਿੱਚ ਇੰਤਜਾਰ ਨਹੀਂ ਕਰਨਾ ਪਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ 48798 ਮੀਟਰਿਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆ 48052 ਵੱਲੋਂ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰਨਟ ਵੱਲੋਂ 19479 ਮੀਟਰਿਕ ਟਨ, ਮਾਰਕਫੈਡ ਵੱਲੋਂ 5381 ਮੀਟਰਿਕ ਟਨ, ਪਨਸਪ ਵੱਲੋਂ 6855 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 5674 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 10663 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੇ ਕਿਸਾਨਾਂ ਵਿੱਚ ਵੀ ਫਸਲ ਨਾਲੋ ਨਾਲ ਵਿਕਰੀ ਹੋਣ ਅਤੇ ਅਦਾਇਗੀ ਸਿੱਧੇ ਤੋਰ ਤੇ ਖਾਤਿਆਂ ਵਿੱਚ ਆਉਂਣ ਨਾਲ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਹੁੰਚਣ ਵਾਲਾ ਹਰੇਕ ਕਿਸਾਨ, ਆੜਤੀ, ਮਜ਼ਦੂਰ, ਅਧਿਕਾਰੀਆਂ ਆਦਿ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਸਾਵਧਾਨੀਆਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media