ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ
ਹਦਾਇਤਾਂ ਅਨੁਸਾਰ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਸਟਾਫ ਅਤੇ ਕੰਮਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੇਵਾ ਕੇਂਦਰਾਂ ਵਿਚ ਕੀਤੀ ਜਾਂਦੀ ਫੀਸ ਦੀ ਅਦਾਇਗੀ ਵੀ ਡਿਜ਼ੀਟਲ ਭਾਵ ਪੀ.ਓ.ਐਸ ਮਸੀਨਾਂ ਰਾਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਸਟਾਫ ਲਈ ਵੈਕਸੀਨੇਸਨ ਸਰਟੀਫਿਕੇਟ ਲਾਜ਼ਮੀ ਹੈ ਅਤੇ ਵੈਕਸੀਨੇਸਨ ਸਰਟੀਫਿਕੇਟ ਤੋਂ ਬਿਨ੍ਹਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਅਗਿਆ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਅਗੇਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ।ਅਗੇਤੀ ਪ੍ਰਵਾਨਗੀ ਮੋਬਾਇਲ ਐਪ ਐਮ.ਸੇਵਾ ਕੋਵਾ, ਵੈਬਸਾਈਟ dgrpg.punjab.gov.in/sewa-kendras/
ਜਾਂ ਮੋਬਾਇਲ ਨੰਬਰ 8968593812, 8968593813 ‘ਤੇ ਸੰਪਰਕ ਕਰਕੇ ਉਪਲੱਬਧ ਹੋਵੇਗੀ।
ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ।ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਉਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ।ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ।ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।
Punjab Post Daily Online Newspaper & Print Media