Tuesday, June 30, 2026

ਸਚਿਨ ਦੀਵਾਨ ਨੇ ਨਗਰ ਕੌਂਸਲ ਪ੍ਰਧਾਨ ਵਜੋਂ ਸੰਭਾਲਿਆ ਅਹੁੱਦਾ

ਵਿਧਾਇਕ ਅੰਗਦ ਸਿੰਘ ਅਤੇ ਕੌਂਸਲਰਾਂ ਨੇ ਮੂੰਹ ਮਿੱਠਾ ਕਰਵਾ ਕੇ ਕੁਰਸੀ ’ਤੇ ਬਿਠਾਇਆ

ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸਚਿਨ ਦੀਵਾਨ ਨੇ ਅੱਜ ਵਿਧਾਇਕ ਅੰਗਦ ਸਿੰਘ ਅਤੇ ਸਮੂਹ ਕੌਂਸਲਰਾਂ ਦੀ ਮੌਜ਼ੂਦਗੀ ’ਚ ਵਿਧੀਵਤ ਰੂਪ ਵਿਚ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਵਜੋਂ ਕਾਰਜ਼ ਭਾਰ ਸੰਭਾਲ ਲਿਆ ਹੈ।ਇਸ ਦੌਰਾਨ ਸਚਿਨ ਦੀਵਾਨ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਕੁਰਸੀ ’ਤੇ ਬਿਠਾਇਆ ਗਿਆ।
                   ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਵਜੋਂ ਚਾਰਜ਼ ਸੰਭਾਲਦਿਆਂ ਸਚਿਨ ਦੀਵਾਨ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਬਾਖੂਬੀ ਨਿਭਾਉਂਦੇ ਹੋਏ ਨਵਾਂਸ਼ਹਿਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਉਨ੍ਹਾਂ ਸਮੂਹ ਨਗਰ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਸਭਨਾਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਨੂੰ ਖ਼ੂਬਸੂਰਤ ਸ਼ਹਿਰਾਂ ਵਿਚ ਸ਼ੁਮਾਰ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।
                    ਵਿਧਾਇਕ ਅੰਗਦ ਸਿੰਘ ਨੇ ਪ੍ਰਧਾਨ ਸਚਿਨ ਦੀਵਾਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹੁਣ ਕੁਰਸੀ ’ਤੇ ਬੈਠਣ ਉਪਰੰਤ ਜਿੰਮੇਵਾਰੀ ਹੋਰ ਵੱਧ ਗਈ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ।ਉਨ੍ਹਾਂ ਕਿਹਾ ਕਿ ਮੂਸਾਪੁਰ ਰੋਡ ’ਤੇ ਕੂੜੇ ਦੇ ਡੰਪ ਨੂੰ ਮੌਜੂਦਾ ਜਗ੍ਹਾ ਤੋਂ ਚੁੱਕਵਾਉਣ ਲਈ ਨਗਰ ਕੌਂਸਲ ਵਿੱਚ ਜਲਦ ਮਤਾ ਪਾਇਆ ਜਾਵੇ।ਇਸ ਦੇ ਨਾਲ ਹੀ ਸ਼ਹਿਰੀ ਮਕਾਨਾਂ ਦੇ ਨਕਸ਼ੇ ਸਬੰਧੀ ਘੱਟ ਤੋਂ ਘੱਟ ਫੀਸ ਲਈ ਜਾਵੇ ਅਤੇ ਨਗਰ ਕੌਂਸਲ ਵਿਚ ਹਰੇਕ ਵਰਕਰ ਦਾ ਸਿਹਤ ਬੀਮਾ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਪ੍ਰਧਾਨ ਸਚਿਨ ਦੀਵਾਨ ਆਪਣੀ ਕਾਬਲੀਅਤ ਅਤੇ ਸਾਥੀਆਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੰੁਚਾਉਣਗੇ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …