ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਲੋਕਾਂ ਨੂੰ ਕੋਵਿਡ-19 ਦੇ
ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ‘ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ ਵਿੱਚ ਜਾ ਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।ਕੋਰੋਨਾ ਵਾਇਰਸ ਦਾ ਜਲਦੀ ਟੈਸਟ ਕਰਵਾਉਣ ਅਤੇ ਇਸ ਦੇ ਇਲਾਜ਼ ਦੀ ਜ਼ਰੂਰਤ `ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਜਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ਵਿੱਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਸੰਸਥਾਵਾਂ ਵਿੱਚ ਜਾ ਕੇ ਜਾਂਚ ਕਰਵਾਉਣ ਦੀ ਅਹਿਮੀਅਤ ਨੂੰ ਜ਼ਰੂਰ ਸਮਝਣ।
ਸਹਿ-ਰੋਗਾਂ ਵਾਲੇ ਪੀੜਤ ਮਰੀਜ਼ਾਂ ਲਈ ਜੋਖਮਾਂ ਬਾਰੇ ਦ ਸਦਿਆਂ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਹਾਈਪਰਟੈਨਸ਼ਨ ਅਤੇ ਸ਼ੂਗਰ ਦੇ ਮਰੀਜ਼ਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੋਵਿਡ-19 ਸਬੰਧੀ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ, ਕਿਉਂਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਹੋਣ ਦਾ ਖ਼ਤਰਾ ਬਾਕੀਆਂ ਨਾਲੋਂ ਵਧੇਰੇ ਹੈ।
ਡਾ. ਕਪੂਰ ਨੇ ਦੱਸਿਆ ਕਿ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਸ਼ਹਿਰੀ ਖੇਤਰਾਂ ਦੇ ਮੁਕਾਬਲੇ ਪੇਂਡੂ ਖੇਤਰਾਂ ਵਿੱਚ ਕੋਵਿਡ ਨਾਲ ਹੋਣ ਵਾਲੀ ਮੌਤ ਦਰ (ਕੇਸ ਫੈਟਿਲਿਟੀ ਰੇਟ) ਵੱਧ ਹੈ।ਇਸ ਸਮੇਂ ਜਿਲ੍ਹੇ ਵਿੱਚ ਮੌਤ ਦਰ 2 ਫ਼ੀਸਦੀ ਤੋਂ ਉੱਪਰ ਚੱਲ ਰਹੀ ਹੈ।ਕੋਵਿਡ-19 ਮਰੀਜ਼ਾਂ ਬਾਰੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਡਾ. ਕਪੂਰ ਨੇ ਕਿਹਾ ਕਿ ਕੋਵਿਡ ਮਰੀਜ਼ਾਂ ਵਲੋਂ ਗੰਭੀਰ ਲੱਛਣ ਆਉਣ ‘ਤੇ ਹਸਪਤਾਲ ਪਹੁੰਚਣ ਦੀ ਦਰ ਬਹੁਤ ਜ਼ਿਆਦਾ ਹੈ।ਉਨਾਂ ਕਿਹਾ ਕਿ ਭਾਵੇਂ ਪਿੰਡਾਂ ਵਿੱਚ ਹੋਈਏ ਜਾਂ ਸ਼ਹਿਰਾਂ ਵਿਚ, ਕੋਵਿਡ ਲਹਿਰ ਦੇ ਦੌਰਾਨ ਅਸੀਂ ਜ਼ਰੂਰੀ ਕੰਮਾਂ ਲਈ ਹੀ ਆਪਣੇ ਘਰਾਂ ਤੋਂ ਬਾਹਰ ਨਿਕਲੀਏ ਅਤੇ ਆਪਣੇ-ਆਪ ਨੂੰ ਘਰਾਂ ਵਿਚ ਸੁਰੱਖਿਅਤ ਰਹਿਣ ਲਈ ਤਰਜ਼ੀਹ ਦੇਈਏ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media