ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਅੱਜ ਵਿਧਾਇਕ ਅੰਗਦ ਸਿੰਘ ਅਤੇ ਸਮੂਹ ਕੌਂਸਲਰਾਂ ਦੀ
ਮੌਜ਼ੂਦਗੀ ’ਚ ਰਸਮੀ ਤੌਰ ’ਤੇ ਨਗਰ ਕੌਂਸਲ ਪ੍ਰਧਾਨ ਵਜੋਂ ਕਾਰਜਭਾਰ ਸੰਭਾਲ ਲਿਆ। ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਪ੍ਰਧਾਨ ਵਜੋਂ ਚਾਰਜ਼ ਸੰਭਾਲਦਿਆਂ ਅਮਰਜੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ, ਉਸ ’ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ।ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਰਾਹੋਂ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਗਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਵਿਧਾਇਕ ਅੰਗਦ ਸਿੰਘ ਨੇ ਪ੍ਰਧਾਨ ਅਮਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਰਾਹੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਜੀਅ-ਜਾਨ ਨਾਲ ਕੰਮ ਕੰਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਮਰਜੀਤ ਸਿੰਘ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਗੇ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕਰਨਗੇ।
ਇਸ ਮੌਕੇ ਸਮੂਹ ਕੌਂਸਲਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media