ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ
ਸਿੰਘ ਬਾਜਵਾ ਵੱਲੋਂ ਕੋਵਿਡ-19 ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਨਵਾਂਸ਼ਹਿਰ ਡਾ. ਮਨਦੀਪ ਕਮਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਹੈਲਪਲਾਈਨ ਨੰਬਰ 104 ਦਾ ਵੱਧ ਤੋਂ ਵੱਧ ਪ੍ਰਚਾਰ ਅਤੇ ਕੋਵਿਡ ਮਰੀਜ਼ਾਂ ਦੇ ਖਾਣ-ਪੀਣ ਸਬੰਧੀ ਸਮੇਂ-ਸਮੇਂ ’ਤੇ ਹਸਪਤਾਲ ਦਾ ਨਿਰੀਖਣ ਕੀਤਾ ਜਾਵੇ।ਉਨ੍ਹਾਂ ਪਲਾਜ਼ਮਾ ਦਾਨ ਲਈ ਕੋਵਿਡ ਮਰੀਜ਼ਾਂ ਦੀ ਸੂਚੀ ਮੁਹੱਈਆ ਕਰਵਾਉਣ ਤੋਂ ਇਲਾਵਾ ਆਕਸੀਜਨ ਨੋਡਲ ਅਫ਼ਸਰ ਦਾ ਨੰਬਰ ਵੀ ਹਸਪਤਾਲਾਂ ਦੇ ਨੋਟਿਸ ਬੋਰਡ ’ਤੇ ਲਿਖਣ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਵਿਡ ਦਾ ਇਲਾਜ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਕੋਵਿਡ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦਾ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media