Saturday, September 26, 2026

ਜ਼ਿਲੇ ਵਿੱਚ ਕਣਕ ਦੀ ਖਰੀਦ ਦਾ 60 ਫੀਸਦੀ ਟੀਚਾ ਹੋਇਆ ਪੂਰਾ – ਜ਼ਿਲ੍ਹਾ ਮੰਡੀ ਅਫ਼ਸਰ

ਮੰਡੀਆਂ ਚ ਹੁਣ ਤੱਕ ਪੁੱਜੀ ਸਾਰੀ 390000 ਮੀਟ੍ਰਿਕ ਟਨ ਕਣਕ ਖ਼ਰੀਦੀ, 382 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ 390000 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ ਪਿਛਲੇ ਸਾਲ ਮੰਡੀਆਂ ਵਿੱਚ ਆਈ ਕੁੱਲ ਕਣਕ ਦਾ 60 ਫੀਸਦੀ ਬਣਦੀ ਹੈ।
                  ਜ਼ਿਲਾ ਮੰਡੀ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਨਗ੍ਰੇਨ, ਮਾਰਕਫੈਡ, ਪਨਸਪ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ ਐਫ.ਸੀ.ਆਈ ਵੱਲੋਂ 361948 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਸੀ, ਜੋ ਕਿ ਅੱਜ ਵੱਧ ਕੇ 390000 ਹੋ ਗਈ ਹੈ।
                   ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਲਈ ਜ਼ਿਲ੍ਹੇ ਵਿੱਚ ਹੁਣ ਤੱਕ ਕਿਸਾਨਾਂ ਨੂੰ 382 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁੱਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਵਲੋਂ ਨਾਲੋ-ਨਾਲ ਕਣਕ ਦੀ ਲਿਫਟਿੰਗ ਕੀਤੀ ਜਾ ਰਹੀ ਹੈ।
                     ਮੰਡੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖ਼ਰੀਦ ਕੇਂਦਰਾਂ ਵਿਚ ਜਿਥੇ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉਥੇ ਕੋਵਿਡ ਮਹਾਮਾਰੀ ਤੋਂ ਸੁਰੱਖਿਆ ਲਈ ਵੀ ਸਾਰੇ ਇਹਤਿਆਤ ਵਰਤੇ ਜਾਣੇ ਯਕੀਨੀ ਬਣਾਏ ਗਏ ਹਨ।ਉਨਾਂ ਕਿਹਾ ਕਿ ਬਾਰਦਾਨੇ ਜਾਂ ਮੰਡੀ ਪ੍ਰਬੰਧਾਂ ਨੂੰ ਲੈ ਕੇ ਜ਼ਿਲੇ ਵਿੱਚ ਕੋਈ ਸਮੱਸਿਆ ਨਹੀਂ ਹੈ।ਉਨਾਂ ਕਿਹਾ ਕਿ ਸ਼ੁਰੂਆਤ ਵਿੱਚ ਬਾਰਦਾਨੇ ਦੀਆਂ ਕੁੱਝ ਸਮੱਸਿਆਵਾਂ ਆਈਆਂ ਸਨ, ਜੋ ਕਿ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾਂ ਦੇ ਨਿੱਜੀ ਕੋਸ਼ਿਸਾਂ ਨਾਲ ਦੂਰ ਕਰ ਲਈਆਂ ਗਈਆਂ ਸਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਣ, ਤਾਂ ਜੋ ਮੌਕੇ ’ਤੇ ਹੀ ਖ਼ਰੀਦ ਹੋ ਸਕੇ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …