Friday, November 22, 2024

ਐਸ.ਆਈ.ਟੀ ਦੀ ਜਾਂਚ ਰਿਪੋਰਟ ਰੱਦ ਕਰਨ `ਤੇ ਹਾਈਕੋਰਟ ਦੇ ਹੁਕਮਾਂ ਦੀਆਂ ਫੂਕੀਆਂ ਕਾਪੀਆਂ

ਲੌੰਗੋਵਾਲ, 2 ਮਈ (ਜਗਸੀਰ ਲੌਂਗੋਵਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਐਸ.ਆਈ.ਟੀ ਵਲੋਂ ਸੌਂਪੀ ਰਿਪੋਰਟ ਨੂੰ ਹਾਈਕੋਰਟ ਵਲੋਂ ਰੱਦ ਕਰਨ ਦੇ ਹੁਕਮਾਂ ਦਾ ਸਿੱਖ ਜਗਤ ਵਿੱਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।ਅੱਜ ਇਥੇ ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਦੇ ਵਰਕਰਾਂ ਵਲੋਂ ਹਾਈਕੋਰਟ ਦੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਗਿਆ।ਪਾਰਟੀ ਦੇ ਧਾਰਮਿਕ ਵਿੰਗ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਹੀ ਅੱਜ ਵਰਕਰਾਂ ਵਲੋਂ ਇਹ ਕਾਪੀਆਂ ਸਾੜਣ ਦਾ ਪ੍ਰੋਗਰਾਮ ਉਲੀਕਿਆ ਗਿਆ ਅਤੇ ਇਨਸਾਫ਼ ਦੀ ਮੰਗ ਕੀਤੀ ਗਈ।
                 ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਸਿੱਧੂ, ਭਗਵੰਤ ਸਿੰਘ ਮੈਂਬਰ, ਮਿੱਠੂ ਸਿੰਘ ਡੈਲੀਗੇਟ, ਕਰਨੈਲ ਸਿੰਘ ਜੱਸੇ ਕਾ, ਭਾਨ ਸਿੰਘ ਭੌਰਾ, ਮਹਿੰਦਰ ਪਾਲ ਮੱਦੀ, ਸੰਦੀਪ ਸਿੰਘ ਸਿੱਧੂ, ਸੁਖਵਿੰਦਰ ਸਿੰਘ ਦੁੱਲਟ, ਸੁਰਜੀਤ ਸਿੰਘ, ਪੂਰਨ ਸਿੰਘ ਦੁੱਲਟ, ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …