ਧੂਰੀ, 2 ਮਈ (ਪ੍ਰਵੀਨ ਗਰਗ) – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਥਾਣਾ ਸਿਟੀ ਧੂਰੀ ਦੇ ਮੁੱਖੀ ਦੀਪਇੰਦਰ ਸਿੰਘ ਜੇਜੀ ਵੱਲੋਂ ਪੁਲਿਸ ਪਾਰਟੀ ਦੇ ਸਹਿਯੋਗ
ਨਾਲ ਬੀਤੇ ਕੱਲ ਥਾਣਾ ਸਿਟੀ ਧੂਰੀ ਦੇ ਨੇੜੇ ਨਾਕਾਬੰਦੀ ਕਰਕੇ ਬਿਨਾਂ ਮਾਸਕ ਤੋਂ ਘੁੰਮ ਰਹੇ ਲੋਕਾਂ ਦੇ ਕੋਰੋਨਾ ਟੈਸਟ ਥਾਣੇ ਵਿੱਚ ਹੀ ਸਿਵਲ ਹਸਪਤਾਲ ਧੂਰੀ ਦੇ ਡਾਕਟਰਾਂ ਦੀ ਟੀਮ ਪਾਸੋਂ ਕਰਵਾਏ ਗਏ। ਜ਼ਿਕਰਯੋਗ ਹੈ ਕਿ ਬੀਤੀ ਕੱਲ ਪੁਲਿਸ ਵੱਲੋਂ 67 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ ਸਨ।ਜਿੰਨਾਂ੍ਹ ਵਿੱਚੋਂ ਅੱਜ 5 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਥਾਣਾ ਮੁੱਖੀ ਦੀਪਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਪੁਲਿਸ ਆਪਣੇ ਆਪ ਨੂੰ ਖਤਰੇ ਵਿੱਚ ਪਾ ਕੇ ਲੋਕਾਂ ਦੀ ਸੁਰੱਖਿਆ ਵਿੱਚ ਜੁਟੀ ਹੋਈ ਹੈ।ਇਸ ਦੇ ਬਾਵਜੂਦ ਲੋਕਾਂ ਵੱਲੋਂ ਪੁਲਿਸ ਨੂੰ ਪੂਰਾ ਸਾਥ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਪੁਲਿਸ ਦਾ ਕੰਮ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ, ਬਲਕਿ ਰਾਹਤ ਦੇਣਾ ਹੈ।
ਜ਼ਿਕਰਯੋਗ ਹੈ ਕਿ ਥਾਣਾ ਮੁੱਖੀ ਜੇਜੀ ਵੱਲੋਂ ਡੀ.ਡੀ.ਐਸ ਦੇ ਐਮ.ਡੀ. ਸੁਖਵਿੰਦਰ ਸਿੰਘ ਪਲਾਹੇ ਅਤੇ ਕੈਮਿਸਟ ਐਸੋਸੀਏਸ਼ਨ ਦੇ ਆਗੂ ਰਣਧੀਰ ਸਿੰਘ ਧੀਰਾ ਦੇ ਸਹਿਯੋਗ ਨਾਲ ਲੋਕਾਂ ਨੂੰ ਮਾਸਕ ਵੀ ਵੰਡੇ ਗਏ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media