ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼
ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਅੰਮ੍ਰਿਤ ਵੇਲੇ ਪੰਜ ਬਾਣੀਆਂ ਦਾ ਪਾਠ ਕਰਨ ਉਪਰੰਤ ਗਿਆਨੀ ਜਸਬੀਰ ਸਿੰਘ ਨਿਮਾਣਾ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ।ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫ਼ੇ ‘ਤੇ ਚਾਨਣਾ ਪਾਇਆ ਅਤੇ ਸ਼ਹੀਦੀ ਸਾਕੇ ਦਾ ਵਰਨਣ ਕੀਤਾ।ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚ 57 ਸ਼ਬਦ ਅਤੇ 59 ਸਲੋਕ ਹਨ।
ਇਸ ਮੋਕੇ ਮੰਗਲ ਸਿੰਘ ਢੋਟੀਆਂ, ਮਨਮੋਹਨ ਸਿੰਘ ਬਾਸਰਕੇ, ਹਰਦੇਵ ਸਿੰਘ ਰਟੌਲ, ਅਮਰੀਕ ਸਿੰਘ, ਜੋਗਿੰਦਰ ਸਿੰਘ ਬੱਲ, ਹਰਬੰਸ ਸਿੰਘ ਪ੍ਰਿੰਸ, ਹਰਦੇਵ ਸਿੰਘ ਸੂਬੇਦਾਰ, ਪਰਮਜੀਤ ਸਿੰਘ, ਹੁਕਮ ਸਿੰਘ ਰਟੌਲ ਜਤਿੰਦਰ ਸਿੰਘ ਕੁੱਕੂ, ਮੰਗਤ ਰਾਮ ਸਰਪੰਚ ਨੇ ਵੀ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media