ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਟੀ.ਐਮ.ਸੀ ਨੇ ਨੰਦੀਗ੍ਰਾਮ ‘ਚ ਪਾਰਟੀ ਪ੍ਰਮੁੱਖ ਮਮਤਾ ਬੈਨਰਜ਼ੀ ਦੀ ਹਾਰ ਤੋਂ ਬਾਅਦ ਪੱਛਮੀ ਬੰਗਾਲ ਦੇ ਚੋਣ ਕਮਿਸ਼ਨ ਨੂੰ ਮਿਲ ਕੇ ਵੋਟਾਂ ਦੀ ਦੁਬਾਰਾ ਗਿਣਤੀ ਦੀ ਮੰਗ ਕੀਤੀ ਹੈ।ਮਿਲੀ ਜਾਣਕਾਰੀ ਅਨੁਸਾਰ ਟੀ.ਐਮ.ਸੀ ਪਾਰਟੀ ਦਾ ਵਫਦ ਚੋਣ ਕਮਿਸ਼ਨ ਦੇ ਦਫਤਰ ਪਹੁੰਚਿਆ ਅਤੇ ਵੋਟਾਂ ਦੀ ਗਿਣਤੀ ਮੁੜ ਕਰਵਾਉਣ ਦੀ ਮੰਗ ਕੀਤੀ ਹੈ।ਦੱਸਣਯੋਗ ਹੈ ਕਿ ਨੰਦੀਗ੍ਰਾਮ ਸੀਟ ਤੋਂ ਭਾਜਪਾ ਉਮੀਦਵਾਰ ਸੁਭੇਂਦੂ ਅਧਿਕਾਰੀ ਨੂੰ 1736 ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦਿੱਤਾ ਗਿਆ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …