ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 21 ਅਪ੍ਰੈਲ ਤੋਂ ਲਗਾਏ ਗਏ ਲੰਗਰ ਸਮਾਪਤੀ ਦੀ ਅੱਜ ਅਰਦਾਸ ਕੀਤੀ ਗਈ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਦਮਦਮੀ ਟਕਸਾਲ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੂੰ ਸਨਮਾਨਿਤ ਕੀਤਾ। ਉਨ੍ਹਾਂ ਸੰਗਤ ਨੂੰ ਅੰਮ੍ਰਿਤਪਾਨ ਕਰ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ।ਗੁਰਦੁਆਰਾ ਭੋਰਾ ਸਾਹਿਬ ਵਿਖੇ ਭਾਈ ਗੁਰਚਰਨ ਸਿੰਘ ਵਲੋਂ ਅਰਦਾਸ ਕੀਤੀ ਗਈ।ਸਿੰਘ ਸਾਹਿਬਾਨ ਸਮੇਤ ਉਘੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਨੰਦਗੜ੍ਹ, ਬਾਬਾ ਮੇਜਰ ਸਿੰਘ ਵਾਂ, ਸੰਤ ਬਾਬਾ ਸੁੱਚਾ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸ਼਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਗਿਆਨੀ ਜੀਵਾ ਸਿੰਘ, ਗਿਆਨੀ ਸਾਹਿਬ ਸਿੰਘ, ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ, ਬਾਬਾ ਸੂਬਾ ਸਿੰਘ, ਜਥੇਦਾਰ ਜਰਨੈਲ ਸਿੰਘ, ਜਥੇ: ਸੁਖਦੇਵ ਸਿੰਘ ਅਨੰਦਪੁਰ, ਭਾਈ ਜਗਤਾਰ ਸਿੰਘ ਮਿਆਣੀ, ਭਾਈ ਸਤਨਾਮ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਪ੍ਰਗਟ ਸਿੰਘ ਸਖੀਰਾ, ਭਾਈ ਬਲਜਿੰਦਰ ਸਿੰਘ, ਗਿਆਨੀ ਹੀਰਾ ਸਿੰਘ ਮਨਿਆਲਾ ਪ੍ਰਚਾਰਕ, ਭਾਈ ਜਸਕਰਨ ਸਿੰਘ, ਭਾਈ ਤਰਸੇਮ ਸਿੰਘ, ਕੁਲਵਿੰਦਰ ਸਿੰਘ, ਭਾਈ ਹਰਨਾਮ ਸਿੰਘ, ਭਾਈ ਕਾਰਜ ਸਿੰਘ, ਸਾਹਿਬ ਸਿੰਘ ਕਿਰਲਗੜ, ਜੱਜ ਸਿੰਘ, ਬਿੰਦਰ ਸਿੰਘ ਢਿਲਵਾਂ, ਹਰਭਜਨ ਸਿੰਘ ਭੂਸੇ, ਅਜਮੇਰ ਸਿੰਘ ਧਰਦੇਹ, ਗੁਰਪ੍ਰੀਤ ਸਿੰਘ ਖੇਲਾਂ, ਹਰਪਾਲ ਸਿੰਘ ਅੰਮ੍ਰਿਤਸਰ, ਬਲਵਿੰਦਰ ਸਿੰਘ ਨੋਨਾ, ਜਸਕਰਨ ਸਿੰਘ ਭੂਰਾ, ਕੁਲਵਿੰਦਰ ਸਿੰਘ ਉਸਮਾ, ਸ਼ਮਸ਼ੇਰ ਸਿੰਘ ਜੇਠੂਵਾਲ, ਭਾਈ ਅਰਸ਼ਦੀਪ ਸਿੰਘ ਰੰਧਾਵਾ ਅਤੇ ਸਰਚਾਂਦ ਸਿੰਘ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …