Wednesday, July 1, 2026

ਕੋਰੋਨਾ `ਤੇ ਕਾਬੂ ਪਾਉਣ ਲਈ ਟੈਸਟਿੰਗ ਬੇਹੱਦ ਜ਼ਰੂਰੀ – ਜਗਦੀਸ਼ ਸਿੰਘ ਜੌਹਲ

ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਤਾਇਨਾਤ ਸੈਂਪਲਿੰਗ ਟੀਮਾਂ ਦੇ ਕੰਮਕਾਜ ਦੀ ਸਮੀਖਿਆ
ਨਵਾਂਸ਼ਹਿਰ, 3 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਜੰਗ ਛੇੜੀ ਹੋਈ ਹੈ।ਇਸੇ ਕੜੀ ਤਹਿਤ ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਅੱਜ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਤਾਇਨਾਤ ਸੈਂਪਲਿੰਗ ਟੀਮਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ।
                  ਜਾਣਕਾਰੀ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਜਗਦੀਸ਼ ਸਿੰਘ ਜੌਹਲ ਨੇ ਅੱਜ ਲੰਗੜੋਆ ਨਾਕੇ, ਬੀਰੋਵਾਲ ਅਤੇ ਰਾਹੋਂ ਟੀ ਪੁਆਇੰਟ ਸਮੇਤ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਸੈਂਪਲਿੰਗ ਟੀਮਾਂ ਦੇ ਕੰਮਕਾਜ਼ ਦੀ ਸਮੀਖਿਆ ਕੀਤੀ ਅਤੇ ਸੈਂਪਲਿੰਗ ਦੇ ਕੰਮਕਾਜ ਵਿਚ ਹੋਰ ਤੇਜ਼ੀ ਲਿਆਉਣ ਲਈ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਹਰੇਕ ਟੀਮ ਰੋਜ਼ਾਨਾ ਘੱਟੋ-ਘੱਟ 80 ਆਰ.ਟੀ.ਪੀ.ਸੀ.ਆਰ ਟੈਸਟ ਅਤੇ 60 ਆਰ.ਏ.ਟੀ ਟੈਸਟ ਕਰਨੇ ਯਕੀਨੀ ਬਣਾਏ।
                  ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਸੈਂਪਲਿੰਗ ਟੀਮਾਂ ਦੇ ਕੰਮਕਾਜ ਦੀ ਸਮੀਖਿਆ ਕਰਨ ਉਪਰੰਤ ਕਿਹਾ ਕਿ ਕੋਵਿਡ-19 ਉੱਤੇ ਕਾਬੂ ਪਾਉਣ ਲਈ ਵੱਧ ਤੋਂ ਵੱਧ ਸੈਂਪਲਿੰਗ ਕਰਨਾ ਬੇਹੱਦ ਜ਼ਰੂਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਸਬੰਧੀ ਮਾਸਕ ਪਾਉਣ, ਸਮਾਜਕ ਵਿੱਥ ਰੱਖਣ ਅਤੇ ਵਾਰ ਵਾਰ ਹੱਥ ਧੋਣ ਜਾਂ ਸੈਨੇਟਾਈਜ਼ ਕਰਨ ਸਬੰਧੀ ਢਿੱਲ ਨਹੀਂ ਕਰਨੀ ਚਾਹੀਦੀ ਹੈ।
                   ਇਸੇ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਂਦਿਆਂ ਕੋਰੋਨਾ ਖਿਲਾਫ ਜੰਗ ਫ਼ਤਿਹ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ।ਉਨ੍ਹਾਂ ਇਹ ਵੀ ਕਿਹਾ ਕਿ ਜ਼ਰੂਰੀ ਕੰਮ ਪੈਣ `ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ।ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …