Saturday, September 26, 2026

ਦਾਣਾ ਮੰਡੀਆਂ ‘ਚ ਪਹੁੰਚੀ 57233 ਮੀਟਰਿਕ ਟਨ ਕਣਕ ਵਿੱਚੋਂ 57076 ਮੀਟਰਿਕ ਟਨ ਦੀ ਖਰੀਦ

ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ‘ਚ ਇੱਕ ਦਿਨ 5783 ਮੀਟਰਿਕ ਟਨ ਕਣਕ ਦੀ ਹੋਈ ਆਮਦ

ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਸ਼ਨੀਵਾਰ ਤੱਕ 57233 ਮੀਟਰਿਕ ਟਨ ਕਣਕ ਪਹੁੰਚੀ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆ ਵੱਲੋਂ 57076 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਇਕੱਲੇ ਸਨੀਵਾਰ ਦੇ ਦਿਨ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਇੱਕ ਦਿਨ ਦੀ ਕਣਕ ਦੀ ਆਮਦ 5783 ਮੀਟਰਿਕ ਟਨ ਹੋਈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲੋ-ਨਾਲ ਕੀਤੀ ਜਾ ਰਹੀ ਹੈ।ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 21014 ਮੀਟਰਿਕ ਟਨ, ਮਾਰਕਫੈਡ ਵੱਲੋਂ 7676 ਮੀਟਰਿਕ ਟਨ, ਪਨਸਪ ਵੱਲੋਂ 9182 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 7341 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 11863 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।
                    ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਪਣਾ ਅਤੇ ਅਪਣੇ ਪਰਿਵਾਰ ਦੀ ਸੁਰੱਖਿਆ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ।ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਮਾਸਕ, ਸਮਾਜਿਕ ਦੂਰੀ ਬਣਾ ਕੇ ਰੱਖੋਂ ਅਤੇ ਬਾਰ ਬਾਰ ਸਾਬਣ ਨਾਲ ਹੱਥਾਂ ਨੂੰ ਧੋਂਦੇ ਰਹੋ ਤਾਂ ਜੋ ਅਸੀਂ ਕਰੋਨਾ ਬੀਮਾਰੀ ਤੋਂ ਬਚਾਓ ਕਰ ਸਕੀਏ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …