Wednesday, August 26, 2026

ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 2921 ਵਿਦਿਆਰਥੀਆਂ ਦਾ ਵਾਧਾ

ਸਕੂਲਾਂ ਦੀ ਬਦਲੀ ਨੁਹਾਰ ਨੇ ਦਿਖਾਇਆ ਰੰਗ

ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿਛਲੇ ਕੁੱਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਪਠਾਨਕੋਟ ਜਿਲ੍ਹੇ ਦੇ ਨਵੇਂ ਸ਼ੈਸ਼ਨ ‘ਚ 2921 ਵਿਦਿਆਰਥੀਆਂ ਦਾ ਵਾਧਾ ਦਰਜ਼ ਕੀਤਾ ਗਿਆ ਹੈ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ‘ਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਹਫਤਾਵਾਰੀ ਮੀਟਿੰਗ ‘ਚ ਨਵੇਂ ਦਾਖਲਿਆਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਜਸਵੰਤ ਸਿੰਘ ਸਲਾਰੀਆ, ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿ.) ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨਾਲ ਵਿਸਥਾਰ ‘ਚ ਵਿਚਾਰ ਚਰਚਾ ਕੀਤੀ ਗਈ।
                    ਜਿਕਰਯੋਗ ਹੈ ਕਿ ਤਾਜ਼ਾ ਅੰਕੜਿਆਂ ਅਨੁਸਾਰ ਨਵੇਂ ਸ਼ੈਸ਼ਨ ਦੇ ਪਹਿਲੇ ਮਹੀਨੇ (ਅਪ੍ਰੈਲ 2021) ਤੱਕ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 56574 ਵਿਦਿਆਰਥੀ ਦਾਖਲ ਹੋ ਚੁੱਕੇ ਹਨ, ਜਦੋਂ ਕਿ ਪਿੱਛਲੇ ਸ਼ੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ 53653 ਸੀ। ਇਸ ਤਰ੍ਹਾਂ ਐਲ.ਕੇ.ਜੀ ਤੋਂ ਲੈ ਕੇ 12ਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ਨਾਲੋਂ 2921 ਵਿਦਿਆਰਥੀ ਵੱਧ ਦਾਖਲ ਹੋਏ ਹਨ।ਜਿਲ੍ਹੇ ਦੇ ਸਰਕਾਰੀ ਸੈਕੰਡਰੀ ਸਕੂਲਾਂ ‘ਚ ਪਿਛਲੇ ਵਰ੍ਹੇ 32787 ਵਿਦਿਆਰਥੀ ਦਾਖਲ ਸਨ ਤੇ ਇਸ ਵਾਰ 34122 ਬੱਚੇ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਸੈਕੰਡਰੀ ਵਿੰਗ ‘ਚ ਵਿਦਿਆਰਥੀਆਂ ਦਾ ਵਾਧਾ 4.07 ਫੀਸਦੀ ਹੈ।ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ‘ਚ 15290 ਬੱਚੇ ਪੜ੍ਹਦੇ ਸਨ ਤੇ ਇਸ ਵਾਰ 16794 ਵਿਦਿਆਰਥੀ ਦਾਖਲ ਹੋਏ ਹਨ।ਇਸ ਤਰ੍ਹਾਂ ਪ੍ਰਾਇਮਰੀ ਵਿੰਗ ‘ਚ 9.84 ਫੀਸਦੀ ਵਾਧਾ ਦਰਜ਼ ਕੀਤਾ ਗਿਆ ਹੈ।ਪ੍ਰੀ-ਪ੍ਰਾਇਮਰੀ ਜਮਾਤਾਂ ‘ਚ ਪਿਛਲੇ ਸ਼ੈਸ਼ਨ ‘ਚ 5576 ਬੱਚੇ ਸਨ ਤੇ ਇਸ ਵਾਰ 1.47 ਫੀਸਦੀ ਵਾਧੇ ਨਾਲ 5658 ਬੱਚੇ ਦਾਖਲ ਹੋ ਚੁੱਕੇ ਹਨ।
                ਇਸ ਮੌਕੇ ਜਿਲ੍ਹਾ ਐਮ.ਆਈ.ਐਸ ਕੋਆਰਡੀਨੇਟਰ ਮੁਨੀਸ਼ ਗੁਪਤਾ, ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਬ੍ਰਿਜ਼ ਰਾਜ ਕੰਪਿਊਟਰ ਫੈਕਲਟੀ ਆਦਿ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …