ਕਪੂਰਥਲਾ, 3 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਲੇਬਰ ਡੇਅ ਮੌਕੇ ਕਿਰਤੀ ਕਾਮਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਨੂੰ
ਮਿਲਦੀਆਂ ਸਹੂਲਤਾਂ, ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਡੀ.ਸੀ ਦਫਤਰ ਕੋਲ ਚੱਲ ਰਹੀ ਕੰਸਟਰਕਸ਼ਨ ਸਾਇਟ ਵਿਖੇ ਸੈਮੀਨਾਰ ਲਗਾਇਆ ਗਿਆ।
ਸੈਮੀਨਾਰ ਦੀ ਪ੍ਰਧਾਨਗੀ ਮਹੇਸ਼ ਕੁਮਾਰ ਸ਼ਰਮਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਕੀਤੀ ਗਈ।ਹਾਜ਼ਰ ਕਿਰਤੀ ਕਾਮਿਆਂ ਨੂੰ ਮਾਣਯੋਗ ਜੱਜ ਸਾਹਿਬ ਵੱਲੋਂ ਨਾਲਸਾ (ਲੀਗਲ ਸਰਵਿਸਜ਼ ਟੂ ਦੀ ਵਰਕਰਜ਼ ਇਨ ਦੀ ਅਨ ਆਰਗੇਨਾਇਜ਼ਡ ਸੈਕਟਰ) ਸਕੀਮ 2015 ਸੰਬੰਧੀ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਕਿਰਤੀ ਕਾਮਿਆਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਮਾਸਕ ਪਾ ਕੇ ਕੰਮ ਕਰਨ, ਸਮਾਜਿਕ ਦੂਰੀ ਬਣਾ ਰੱਖਣ ਆਦਿ ਸੰਬੰਧੀ ਵੀ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਰਤੀ ਕਾਮੇ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਦੀ ਲੋੜ ਹੋਵੇ ਤਾਂ ਉਸ ਵਲੋਂ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media