Saturday, September 26, 2026

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਵਿਡ-19 ਦੇ ਮੱਦੇਨਜ਼ਰ ਲਾਕਡਾਊਨ ਕਾਰਨ ਮੈਨੇਜਮੈਂਟ ਵਲੋਂ ਧਾਰਮਿਕ ਸਮਾਗਮ
ਅੰਮ੍ਰਿਤਸਰ, 3 ਮਈ (ਖੁਰਮਣੀਆਂ) – ਕੋਵਿਡ19 ਮਹਾਮਾਰੀ ਦੇ ਚੱਲਦਿਆਂ ਸ਼ਨੀਵਾਰ ਅਤੇ ਐਤਵਾਰ ਲਗਾਏ ਗਏ ਲਾਕਡਾਊਨ ਦੇ ਮੱਦੇਨਜ਼ਰ ਅੱਜ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅਤੇ ਪੰਜਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਨ੍ਹਾਂ ਪਵਿੱਤਰ ਦਿਹਾੜਿਆਂ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਸਾਹਿਬਾਨ ਦੁਆਰਾ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ਼ ਕਰਨੇ ਚਾਹੀਦੇ ਹਨ।
                      ਉਪਰੰਤ ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਸਾਬਕਾ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੌਮ ਖਾਤਿਰ ਦਿੱਤੀ ਲਾਸਾਨੀ ਸ਼ਹਾਦਤ ਅਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨੀ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਅਤੇ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
                     ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਰਾਜਬੀਰ ਸਿੰਘ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰ: ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: (ਡਾ.) ਜਸਪਾਲ ਸਿੰਘ, ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਲੜਕੇ ਪਿ੍ਰੰ: ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਨਾਨਕ ਸਿੰਘ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …