ਧੂਰੀ, 4 ਮਈ (ਪ੍ਰਵੀਨ ਗਰਗ) – ਧੂਰੀ ਸ਼ਹਿਰ ਦੇ ਅਨੇਕਾਂ ਪਤਵੰਤੇ ਵਿਅਕਤੀਆਂ ਵੱਲੋਂ ਅੱਜ ਥਾਣਾ ਸਿਟੀ ਧੂਰੀ ਦੇ ਦੀਪਇੰਦਰ ਸਿੰਘ ਜੇਜੀ ਨੂੰ ਸਨਮਾਨਿਤ ਕੀਤਾ
ਗਿਆ।ਸ਼ਹਿਰ ਦੀਆਂ ਉਘੀਆਂ ਸ਼ਖਸੀਅਤਾਂ ਵਿੱਚ ਧੂਰੀ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਪ ਆਗੂ ਐਸ.ਐਸ ਚੱਠਾ, ਕਾਂਗਰਸੀ ਆਗੂ ਤੇ ਨਗਰ ਕੌਂਸਲ ਧੂਰੀ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ ਅਤੇ ਸੰਤ ਨਿਰੰਕਾਰੀ ਮੰਡਲ ਬ੍ਰਾਂਚ ਧੂਰੀ ਦੇ ਸੰਯੋਜਕ ਬਾਬੂ ਵਿਨੋਦ ਕੁਮਾਰ, ਸੁਰੇਸ਼ ਬਾਂਸਲ ਅਤੇ ਸੰਜੇ ਕੁਮਾਰ ਸ਼ਾਮਿਲ ਸਨ।ਐਸ.ਐਸ ਚੱਠਾ ਅਤੇ ਵਿਕਾਸ ਜੈਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਪੁਲਿਸ ਪ੍ਰਸ਼ਾਸਨ ਅਤੇ ਡਾਕਟਰੀ ਸਟਾਫ ਵੱਲੋਂ ਆਪਣੀ ਜਾਨ ਖਤਰੇ ਵਿੱਚ ਪਾ ਕੇ ਲੋਕਾਂ ਦੀ ਸੁਰੱਖਿਆ ਲਈ ਜੋ ਡਿਊਟੀ ਨਿਭਾਈ ਜਾ ਰਹੀ ਹੈ।ਜਿਸ ਦੇ ਚੱਲਦਿਆਂ ਪੁਲਿਸ ਵਿਭਾਗ ਦਾ ਮਨੋਬਲ ਉਚਾ ਚੁੱਕਣ ਲਈ ਉਹਨਾਂ ਵੱਲੋਂ ਦੀਪਇੰਦਰ ਸਿੰਘ ਜੇਜੀ ਨੂੰ ਸਨਮਾਨਿਤ ਕੀਤਾ ਗਿਆ ਹੈ।
ਜੇਜੀ ਨੇ ਉਨਾਂ ਨੂੰ ਸ਼ੁਭ ਕਾਮਨਾਵਾਂ ਦੇਣ ਪਹੁੰਚੇ ਮੋਹਤਬਰਾਂ ਦਾ ਧੰਨਵਾਦ ਕੀਤਾ।ਉਹਨਾਂ ਕਿਹਾ ਕਿ ਨਾਕਾਬੰਦੀ ਦੌਰਾਨ ਲੋਕਾਂ ਦੇ ਕਰਵਾਏ ਗਏ ਕੋਰੋਨਾ ਟੈਸਟਾਂ ਵਿੱਚੋਂ ਕੁੱਝ ਰੇਹੜੀਆਂ ਵਾਲ਼ਿਆਂ ਦੇ ਕੋਰੋਨਾ ਟੈਸਟ ਪੋਜ਼ੀਟਿਵ ਆਏ ਹਨ। ਇਸ ਲਈ ਉਹਨਾਂ ਨੇ ਸ਼ਹਿਰ ਵਿੱਚ ਲੱਗਣ ਵਾਲੀਆਂ ਰੇਹੜੀ ਵਾਲਿਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media