24 ਘੰਟੇ ਲੋਕਾਂ ਦੀ ਸੁਵਿਧਾ ਲਈ ਕੰਮ ਕਰਨਗੇ ਕੰਟਰੋਲ ਰੂਮ-ਡਿਪਟੀ ਕਮਿਸ਼ਨਰ
ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਹੈ ਕਿ ਕਰੋਨਾ ਦੇ ਚੱਲਦਿਆਂ ਨਵੀਆਂ ਹਦਾਇਤਾਂ ਜਾਰੀ ਕਰ
ਦਿੱਤੀਆਂ ਗਈਆਂ ਹਨ।ਇਸ ਦੇ ਨਾਲ ਹੀ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਕੰਟਰੋਲ ਰੂਮ ਸਥਾਪਤ ਕਰਕੇ ਟੋਲ ਫ੍ਰੀ ਨੰਬਰ ਵੀ ਜਾਰੀ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਾਪਿਤ ਸਿਵਲ ਕੰਟਰੋਲ ਰੂਮ ਦਾ ਟੋਲ ਫ੍ਰੀ ਨੰਬਰ 1800-180-3361 ਹੈ।ਇਸ ਤੋਂ ਇਲਾਵਾ ਕੰਟਰੋਲ ਰੂਮ ਦੇ ਨੰਬਰਾਂ 0186 2346642 ਅਤੇ 0186 2345542 ‘ਤੇ ਵੀ ਹਰ ਦੀ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਮੈਡੀਕਲ ਕੰਟਰੋਲ ਰੂਮ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 1800-180-3360 ਹੈ ਕਿਸੇ ਤਰ੍ਹਾਂ ਦੀ ਮੈਡੀਕਲ ਸੁਵਿਧਾ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਹਦਾਇਤਾਂ ਦੀ ਪਾਲਣਾ ਕਰੋ ਤਾਂ ਜੋ ਕਰੋਨਾ ਵਾਈਰਸ ਤੋਂ ਉਹ ਅਪਣੇ ਆਪ ਨੂੰ ਅਤੇ ਅਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਣ।ਉਨ੍ਹਾਂ ਕਿਹਾ ਕਿ ਮਾਸਕ ਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਬਾਰ ਬਾਰ ਸਾਬਣ ਨਾਲ ਹੱਥਾਂ ਨੂੰ ਧੋਣਾ ਯਕੀਨੀ ਬਣਾਇਆ ਜਾਵੇ।
Punjab Post Daily Online Newspaper & Print Media