Saturday, September 26, 2026

ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚੀ 61938 ਮੀਟਰਿਕ ਟਨ ਕਣਕ

ਖਰੀਦ ਏਜੰਸੀਆ ਵੱਲੋਂ 61881 ਮੀਟਰਿਕ ਟਨ ਕਣਕ ਦੀ ਖਰੀਦ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਿਸਾਨਾਂ ਵੱਲੋਂ ਕਣਕ ਮੰਡੀਆਂ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਲਿਆਂਦੀ ਕਣਕ ਦੀ ਖਰੀਦ ਏਜੰਸੀਆਂ ਵੱਲੋਂ ਨਾਲੋ ਨਾਲ ਖਰੀਦ ਕੀਤੀ ਜਾ ਰਹੀ ਹੈ।ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ 61938 ਮੀਟਰਿਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ ਖਰੀਦ ਏਜੰਸੀਆ ਵੱਲੋਂ 61881 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਏਜੰਸੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਰਹੀ ਹੈ।
              ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 21703 ਮੀਟਰਿਕ ਟਨ, ਮਾਰਕਫੈਡ ਵੱਲੋਂ 8798 ਮੀਟਰਿਕ ਟਨ, ਪਨਸਪ ਵੱਲੋਂ 11523 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 7501 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 12356 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਉਨ੍ਹਾ ਕਿਹਾ ਕਿ ਇਸ ਹਫਤੇ ਦੋਰਾਨ ਲਿਫ ਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।
                  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ‘ਚ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਕਿਸਾਨ ਵੀ ਭਾਈਦਾਰ ਬਣਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …