ਅੰਮ੍ਰਿਤਸਰ, 4 ਮਈ (ਸੰਧੂ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ.ਐਸ.ਟੀ ਸੈਲ ਦੇ ਆਗੂ ਗੁਰਿੰਦਰ ਸਿੰਘ ਸਾਬੀ ਗਿੱਲ ਨੇ ਵੱਖ-ਵੱਖ ਸੂਬਿਆਂ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਹਾਰ ‘ਤੇ ਆਪਣਾ ਪ੍ਰਤੀਕ੍ਰਮ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਭਾਜਪਾ ਦਾ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਸੁਪਨਾ ਚਕਨਾਚੂਰ ਹੋਇਆ ਹੈ।ਜਿਸ ਤੋਂ ਭਾਜਪਾ ਨੂੰ ਸਬਕ ਲੈਣਾ ਚਹੀਦਾ ਹੈ।ਕਾਂਗਰਸ ਅਤੇ ਹਮਖਿਆਲ ਪਾਰਟੀਆਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਉਨਾਂ ਕਿਹਾ ਕਿ ਉਹ ਸੱਤਾਸੀਨ ਹੋਣ ਤੋਂ ਬਾਅਦ ਆਪਣੀ ਤਾਕਤ ਤੇ ਲਿਆਕਤ ਹੋਰ ਵੀ ਮਜ਼ਬੂਤ ਕਰਨ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਸ ਦੇ ਸਹਿਯੋਗੀ ਆਪਣੇ ਨਾਪਾਕ ਇਰਾਦਿਆਂ ‘ਚ ਕਾਮਯਾਬ ਨਾ ਹੋ ਸਕਣ।ਸਾਬੀ ਗਿੱਲ ਨੇ ਅੱਗੇ ਕਿਹਾ ਕਿ ਭਾਜਪਾ ਦੇਸ਼ ਵਿੱਚ ਫਿਰਕੂਵਾਦ, ਕੱਟੜਵਾਦ ਤੇ ਨਸਲਵਾਦ ਦਾ ਜ਼ਹਿਰ ਫੈਲਾਉਣਾ ਚਾਹੁੰਦੀ ਹੈ।ਜਿਸ ਨੂੰ ਕਾਂਗਰਸ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇੰਨ੍ਹਾਂ ਚੋਣ ਨਤੀਜਿਆਂ ਨੇ ਭਾਜਪਾ ਨੂੰ ਜੜੋਂ ਹਿਲਾ ਕੇ ਰੱਖ ਦਿੱਤਾ ਹੈ ਤੇ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ।
ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਨਾਲ ਰੋਜ਼ਾਨਾ ਹਜ਼ਾਰਾਂ ਜਾਨਾਂ ਜਾ ਰਹੀਆਂ ਹਨ।ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਾ ਦੇ ਪੱਤੇ ਖੇਡਣ ਵਿੱਚ ਮਸਤ ਹਨ।ਉਨ੍ਹਾਂ ਕਿਹਾ ਕਿ ਮਨ ਕੀ ਬਾਤ ਤੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਗੱਲ ਕਰਕੇ ਹੀ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਪੂਰੀ ਨਹੀਂ ਹੋ ਜਾਂਦੀ।ਇਹ ਮੌਕਾ ਦੇਸ਼ ਵਾਸੀਆਂ ਦੀ ਗੱਲ ਸੁਨਣ ਦਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …