Sunday, June 15, 2025
Breaking News

ਸ਼੍ਰੋਮਣੀ ਕਮੇਟੀ ਨੇ ਨਵੰਬਰ 84 ‘ਚ ਸਿਖ ਨਸਲਕੁਸ਼ੀ ਸਬੰਧੀ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ

ਮੁਆਵਜ਼ੇ ਦੇ ਨਾਲ-ਨਾਲ ਦੋਸ਼ੀਆਂ ਨੂੰ ਸਜਾਵਾਂ ਵੀ ਦਿੱਤੀਆਂ ਜਾਣ – ਗਿ: ਗੁਰਬਚਨ ਸਿੰਘ

PPN02111418
ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) –  ਨਵੰਬਰ 1984 ‘ਚ ਸਮੇਂ ਦੀ ਸਰਕਾਰ ਵਲੋਂ ਸੋਚੀ ਸਮਝੀ ਸਾਜਿਸ਼ ਤਹਿਤ ਸਿੱਖ ਪ੍ਰੀਵਾਰਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਜਿਊਂਦੇ ਜੀਅ ਗਲਾਂ ‘ਚ ਟਾਇਰ ਪਾ ਕੇ ਦਿੱਲੀ, ਕਾਨ੍ਹਪੁਰ, ਬਕਾਰੋ ਤੇ ਦੇਸ਼ ਦੇ ਹੋਰ ਸ਼ਹਿਰਾਂ ‘ਚ ਵੱਡੇ ਪੱਧਰ ਤੇ ਸਿੱਖ ਨਸਲਕੁਸ਼ੀ ਕੀਤੀ ਗਈ।ਸਿੱਖ ਜਾਇਦਾਦਾਂ ਲੁੱਟ ਲਈਆਂ ਗਈਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਰਦਿਆਂ ਕਿਹਾ ਕਿ ਸਰਕਾਰ ਤੇ ਉਸ ਦੇ ਦਰਿੰਦਿਆਂ ਵੱਲੋਂ ਸਿੱਖ ਕੌਮ ਨੂੰ ਦਿੱਤੇ ਜਖ਼ਮ 30 ਸਾਲ ਬੀਤ ਜਾਣ ਦੇ ਬਾਅਦ ਅੱਜ ਵੀ ਅੱਲ੍ਹੇ ਤੇ ਰਿਸਦੇ ਹਨ। ਪਿਛਲੇ ਲੰਮੇ ਸਮੇਂ ਤੋਂ ਦੁਨੀਆਂ ਦੇ ਕੋਨੁੇਕੋਨੇ ਤੇ ਬੈਠਾ ਸਿੱਖ ਭਾਈਚਾਰਾ ਪੀੜ੍ਹਤਾਂ ਨੂੰ ਇਨਸਾਫ਼ ਤੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕਰਦਾ ਆ ਰਿਹਾ ਹੈ।ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਨੇ 5-5 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ, ਪਰ ਮੁਆਵਜ਼ੇ ਦੇ ਨਾਲੁਨਾਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਵੀ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਮੇਸ਼ਾਂ ਹੀ ਸਿੱਖ ਨਸਲਕੁਸ਼ੀ ਤੋਂ ਪੀੜ੍ਹਤ ਪ੍ਰੀਵਾਰਾਂ ਨਾਲ ਖੜ੍ਹੀ ਹੈ ਤੋ ਓਦੋਂ ਤੋਂ ਹੀ ਜਗਦੀਸ਼ ਟਾਇਟਲਰ ਤੇ ਸੱਜਣ ਕੁਮਾਰ ਵਰਗੇ ਜੋ ਕਾਤਿਲਾਂ ਦੀ ਅਗਵਾਈ ਕਰਦੇ ਰਹੇ ਨੂੰ ਸਜ਼ਾਵਾਂ ਦਿਵਾਉਣ ਲਈ ਕੋਸ਼ਿਸ਼ ਕਰ ਰਹੀ ਹੈ ਤੇ ਇਹ ਕੋਸ਼ਿਸ਼ ਓਨਾ ਚਿਰ ਜਾਰੀ ਰਹੇਗੀ ਜਿੰਨਾ ਚਿਰ ਤੱਕ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਗੁਰਦੁਆਰਾ ਝੰਡਾ ਬੁੰਗਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸz: ਮਨਜੀਤ ਸਿੰਘ ਸਕੱਤਰ, ਸ: ਦਿਲਜੀਤ ਸਿੰਘ ਬੇਦੀ ਤੇ ਸz: ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸz: ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ, ਸ: ਪ੍ਰਤਾਪ ਸਿੰਘ ਮੈਨੇਜਰ, ਸ: ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ: ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸz: ਇੰਦਰ ਮੋਹਣ ਸਿੰਘ ‘ਅਨਜਾਣ’, ਸ: ਬਿਅੰਤ ਸਿੰਘ ਅਨੰਦਪੁਰੀ, ਸ: ਸੁਖਰਾਜ ਸਿੰਘ ਤੇ ਸ: ਜਤਿੰਦਰ ਸਿੰਘ ਵਧੀਕ ਮੈਨੇਜਰ, ਸ: ਗੁਰਦੇਵ ਸਿੰਘ ਉਬੋਕੇ, ਸ: ਜਸਵਿੰਦਰਦੀਪ ਸਿੰਘ ਤੇ ਸ: ਹਰਿੰਦਰਪਾਲ ਸਿੰਘ ਚੀਫ਼ ਅਕਾਊਂਟੈਂਟ, ਸ: ਪਰਉਪਕਾਰ ਸਿੰਘ ਤੇ ਸ: ਗੋਪਾਲ ਸਿੰਘ ਅਕਾਊਂਟੈਂਟ, ਬਾਬਾ ਬਲਵਿੰਦਰ ਸਿੰਘ ਕਾਰਸੇਵਾ ਵਾਲੇ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਤੇ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply