Sunday, September 27, 2026

‘ਸੂ ਮੋਟੋ’ ਲੈ ਕੇ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਬਰ ਜਨਾਹ ਪੀੜ੍ਹਤ ਬੱਚੀ ਨੂੰ ਦਿਵਾਈ ਵਿੱਤੀ ਸਹਾਇਤਾ

ਕਪੂਰਥਲਾ, 5 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਇਕ 7 ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਸੰਬੰਧੀ ਮੀਡਿਆ ਰਿਪੋਰਟ ’ਤੇ ‘ਸੂ ਮੋਟੋ’ ਲੈਂਦੇ ਹੋਏ ਤੁਰੰਤ ਕਾਰਵਾਈ ਕੀਤੀ ਗਈ ਅਤੇ ਪੀੜ੍ਹਤ ਦੇ ਪਿਤਾ ਓਕੀਲ ਮੰਡਲ ਨੂੰ 3 ਦਿਨਾਂ ਅੰਦਰ ਵਿੱਤੀ ਸਹਾਇਤਾ ਦਿਵਾਈ ਗਈ।
                   ਅਮਰਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ‘ਪੰਜਾਬ ਪੀੜ੍ਹਤ ਮੁਆਵਜ਼ਾ ਸਕੀਮ 2017 ਅਤੇ ਜਿਨਸੀ ਸ਼ੋਸ਼ਣ ਅਤੇ ਹੋਰ ਅਪਰਾਧਾਂ ਦੀਆਂ ਪੀੜ੍ਹਤ ਮਹਿਲਾਵਾਂ ਲਈ ਮੁਆਵਜ਼ਾ ਯੋਜਨਾ 2018 ਤਹਿਤ ਮੁਆਵਜੇ ਲਈ ਯੋਗ ਪੀੜ੍ਹਤਾਂ ਨੂੰ ਕਾਨੂੰਨੀ ਸਹਾਇਤਾ ਅਤੇ ਵਿੱਤੀ ਰਾਹਤ ਦੇਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਚਨਬੱਧ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਸਕੱਤਰ ਮਹੇਸ਼ ਕੁਮਾਰ ਨੇ ਕੇਸ ਨਾਲ ਜੁੜੀ ਸਾਰੀ ਜਾਣਕਾਰੀ ਇਕੱਤਰ ਕਰਕੇ ਪੀੜ੍ਹਤ ਲੜਕੀ ਦੇ ਸਰਪ੍ਰਸਤ ਨਾਲ ਸੰਪਰਕ ਕੀਤਾ ਗਿਆ ਅਤੇ ਮੁਆਵਜ਼ਾ ਹਾਸਲ ਕਰਨ ਸੰਬੰਧੀ ਹੱਕ ਅਤੇ ਕਾਨੂੰਨੀ ਸੇਵਾ ਲੈਣ ਬਾਰੇ ਜਾਗਰੂਕ ਕੀਤਾ।
                    ਇਸ ਪਿੱਛੋਂ ਕਾਨੂੰਨੀ ਸਹਾਇਤਾ ਲਈ ਰਿਟੇਨਰ ਵਕੀਲ ਨਿਯੁੱਕਤ ਕੀਤਾ ਗਿਆ ਅਤੇ ਮੁਆਵਜ਼ੇ/ ਅੰਤਰਿਮ ਰਾਹਤ ਪ੍ਰਾਪਤ ਕਰਨ ਲਈ ਵਿਸ਼ੇਸ਼ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ, ਜਿਸ ’ਤੇ ਵਿਸ਼ੇਸ਼ ਅਦਾਲਤ ਨੇ ਪੀੜ੍ਹਤਾਂ ਨੂੰ 2 ਲੱਖ ਰੁਪਏ ਅੰਤਰਿਮ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੂੰ ਨਿਰਦੇਸ਼ ਦਿੱਤਾ।
                    ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਸਕੱਤਰ ਨੂੰ ਅੰਤਰਿਮ ਰਾਹਤ ਦੇਣ ਲਈ 2 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ।ਉਪਰੰਤ ਇਹ ਰਾਸ਼ੀ ਪੀੜ੍ਹਤ ਬੱਚੀ ਦੇ ਪਿਤਾ ਨੂੰ 2 ਲੱਖ ਰੁਪੈ ਦੀ ਰਾਸ਼ੀ ਮੁਹੱਈਆ ਕਰਵਾ ਦਿੱਤੀ ਗਈ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …