Monday, November 16, 2026

`ਹੋਪ ਫਾਰ ਮਹਿਲ ਕਲਾਂ ਤੇ ਲੋਕ ਭਲਾਈ ਸੁਸਾਇਟੀ ਵਲੋਂ ਸਮਾਜ ਸੇਵੀ ਪ੍ਰਵਾਸੀ ਭਾਰਤੀ ਅਵਤਾਰ ਰਿੱਕੀ ਦਾ ਸਨਮਾਨ

ਮਹਿਲ ਕਲਾਂ, 5 ਮਈ (ਜਗਸੀਰ ਲੌਂਗੋਵਾਲ) – ਪਿੰਡ ਮਹਿਲ ਖੁਰਦ ਦੇ ਸਮਾਜ ਸੇਵੀ ਅਤੇ ਪ੍ਰਵਾਸੀ ਭਾਰਤੀ ਅਵਤਾਰ ਸਿੰਘ ਰਿੱਕੀ ਕਲੇਰ ਨੂੰ ਇਲਾਕਾ ਮਹਿਲ ਕਲਾਂ ਵਿੱਚ ਲੋਕ ਹਿਤਾਂ ਨੂੰ ਸਮਰਪਿਤ ਆਮ ਲੋਕਾਂ ਨੂੰ ਇਨਸਾਫ਼ ਦਵਾਉਣ ਲਈ ਅਣਥੱਕ ਯਤਨ ਕਰਨ ਵਾਲੀ ਸਰਗਰਮ ਜਥੇਬੰਦੀ “ਹੋਪ ਫਾਰ ਮਹਿਲ ਕਲਾਂ” ਦੇ ਇੰਚਾਰਜ਼ ਕੁਲਵੰਤ ਸਿੰਘ ਟਿੱਬਾ ਅਤੇ ਲੋਕ ਭਲਾਈ ਵੈਲਫੇਅਰ ਸੁਸਾਇਟੀ (ਰਜਿ.) ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਹਮੀਦੀ ਵੱਲੋਂ ਸਾਂਝੇ ਤੌਰ ‘ਤੇ ਸਨਮਾਨਤ ਕੀਤਾ ਗਿਆ। ਸਮਾਜਸੇਵੀ ਅਵਤਾਰ ਰਿੱਕੀ ਕਲੇਰ ਵੱਲੋਂ ਕੀਤੇ ਲੋਕ ਪੱਖੀ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕੁਲਵੰਤ ਸਿੰਘ ਟਿੱਬਾ ਤੇ ਪ੍ਰਮਿੰਦਰ ਸਿੰਘ ਹਮੀਦੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਨਿਰਸਵਾਰਥ ਭਾਵਨਾ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਕੇ ਉਨ੍ਹਾਂ ਨੇ ਇੱਕ ਮਾਨਵਤਾ ਪੱਖੀ ਮਿਸਾਲ ਕਾਇਮ ਕੀਤੀ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ਤੇ ਜਾ ਕੇ ਵੀ ਇਸ ਨੌਜਵਾਨ ਨੇ ਆਪਣੇ ਪਿੰਡ ਅਤੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਤਹੱਈਆ ਕਰਕੇ ਮਾਨਵਤਾਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ।ਇਸ ਪਰਿਵਾਰ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਵੀ ਵੱਡੀ ਪੱਧਰ ‘ਤੇ ਲੋਕ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਹਨ। ਪ੍ਰਵਾਸੀ ਭਾਰਤੀ ਅਵਤਾਰ ਰਿੱਕੀ ਕਲੇਰ ਨੇ `ਹੋਪ ਫਾਰ ਮਹਿਲ ਕਲਾਂ` ਤੇ ਲੋਕ ਭਲਾਈ ਸੁਸਾਇਟੀ ਮਹਿਲ ਕਲਾਂ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿਹਾ ਕਿ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਤੇ ਭ੍ਰਿਸ਼ਟਾਚਾਰ ਵਿਰੁੱਧ ਕੁਲਵੰਤ ਸਿੰਘ ਟਿੱਬਾ ਦੀ ਯੋਗ ਅਗਵਾਈ ਹੇਠ ਸ਼ੁਰੂ ਕੀਤੀ ਸਮਾਜਿਕ ਮੁਹਿੰਮ `ਹੋਪ ਫਾਰ ਹਿਲ ਕਲਾਂ` ਦੀ ਸਮੁੱਚੀ ਟੀਮ ਨੇ ਥੋੜ੍ਹੇ ਸਮੇਂ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।
                    ਇਸ ਮੌਕੇ ਰਵਿੰਦਰ ਸਿੰਘ ਰੰਮੀ ਮਹਿਲ ਕਲਾਂ, ਹੋਪ ਫਾਰ ਮਹਿਲ ਕਲਾਂ ਦੇ ਕੋਰ ਕਮੇਟੀ ਮੈਂਬਰ ਡਾ. ਗੁਰਪ੍ਰੀਤ ਸਿੰਘ ਨਾਹਰ, ਕਿਰਨਪ੍ਰੀਤ ਸਿੰਘ ਮਹਿਲ ਖੁਰਦ, ਮਹਿੰਦਰ ਸਿੰਘ ਮਹਿਲ ਖੁਰਦ, ਫਿਰੋਜ਼ ਖਾਨ, ਜਸਪ੍ਰੀਤ ਸਿੰਘ ਰਾਮਾ ਆਦਿ ਹਾਜ਼ਰ ਸਨ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …