ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਸੰਗਤਪੁਰਾ ਵਿਖੇ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸੇਖੋਂ ਅਤੇ ਅਜ਼ਾਦ ਨੌਜਵਾਨ
ਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਰੋਡਾ ਦੀ ਯੋਗ ਅਗਵਾਈ ਹੇਠ ਪੱਛਮੀ ਬੰਗਾਲ ਵਿਖੇ ਮਮਤਾ ਬੈਨਰਜੀ ਦੀ ਵੱਡੀ ਜਿੱਤ ਅਤੇ ਮੋਦੀ ਦੀ ਲੱਕ ਤੋੜਵੀਂ ਹਾਰ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ।ਪਿੰਡ ਵਾਸੀਆਂ ਨਾਲ ਖੁਸ਼ੀ ਸਾਂਝੀ ਕੀਤੀ ਗਈ ਅਤੇ ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਵੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਨੂੰ ਤੋੜ ਕੇ ਕਿਸਾਨਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇ।
ਇਸ ਸਮੇਂ ਕਾਲਾ ਪਹਿਲਵਾਨ, ਸੁਖੀ ਪਹਿਲਵਾਨ, ਰਘਵੀਰ ਸਿੰਘ ਬੀਰਾ, ਲਾਲ ਸਿੰਘ, ਪੱਪੂ ਸਿੰਘ, ਚਰਨਜੀਤ ਸਿੰਘ, ਜਸ਼ਨ ਸਿੰਘ, ਅਮਰਜੀਤ ਸਿੰਘ ਰਣਦਿਓ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਮੰਗਲ ਸਿੰਘ ਸੈਕਟਰੀ ਕੋਆਪਰੇਟਿਵ ਸੁਸਾਇਟੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media