Saturday, September 26, 2026

ਲਾਕਡਾਊਨ ਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ‘ਤੇ 4 ਕੇਸ ਦਰਜ਼

976 ਦੇ ਕਰਵਾਏ ਕੋਵਿਡ ਟੈਸਟ, 83 ਦੇ ਕੀਤੇ ਚਲਾਨ

ਨਵਾਂਸ਼ਹਿਰ, 6 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾੳੂਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ 4 ਮੁਕੱਦਮੇ ਦਰਜ ਕੀਤੇ ਗਏ ਹਨ।ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 976 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 83 ਦੇ ਚਲਾਨ ਕੀਤੇ ਗਏ ਹਨ।
                 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਲਾਕਡਾਊਨ ਦੌਰਾਨ ਪਿੰਡ ਉੜਾਪੜ ਵਿਖੇ ਸ਼ਰਾਬ ਦਾ ਠੇਕਾ ਖੋਲ੍ਹਣ ਵਾਲੇ ਠੇਕੇ ਦੇ ਕਰਿੰਦੇ ਗੁਰਦੀਪ ਸਿੰਘ ਉਰਫ ਦੀਪਾ ਅਤੇ ਰਾਮ ਕੁਮਾਰ ਉਰਫ ਰਾਜੂ ਖਿਲਾਫ਼ ਥਾਣਾ ਔੜ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਕਚਹਿਰੀ ਰੋਡ ਨਵਾਂਸ਼ਹਿਰ ਵਿਖੇ ਢਾਬੇ ਨੂੰ ਖੋਲ੍ਹ ਕੇ ਲਾਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੁਖਵਿੰਦਰ ਸਿੰਘ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ। ਬੱਸ ਅੱਡਾ ਜਾਡਲਾ ਵਿਖੇ ਕਬਾੜ ਦੀ ਦੁਕਾਨ ਖੋਲ੍ਹਣ ਵਾਲੇ ਕਬਾੜੀਏ ਅਮਿਤ ਦੇ ਖਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਪਰਚਾ ਦਰਜ਼ ਕੀਤਾ ਗਿਆ।ਇਸ ਤੋਂ ਇਲਾਵਾ ਸੋਸ਼ਲ ਡਿਸਟੈਂਸ ਤੋਂ ਬਿਨਾਂ ਸਵਾਰੀਆਂ ਬਿਠਾਉਣ ’ਤੇ ਪਿੰਡ ਜੁਲੇਵਾਲ ਸਾਈਡ ਤੋਂ ਬਲਾਚੌਰ ਆ ਰਹੇ ਇਕ ਆਟੋ ਰਿਕਸ਼ਾ ਚਾਲਕ ਦਿਲਬਾਗ ਸਿੰਘ ਖਿਲਾਫ਼ ਥਾਣਾ ਸਦਰ ਬਲਾਚੌਰ ਵਿਖੇ ਕੇਸ ਰਜਿਸਟਰ ਕੀਤਾ ਗਿਆ।
                 ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੱਜ ਪੁਲਿਸ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 976 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 83 ਵਿਅਕਤੀਆਂ ਦੇ ਚਲਾਨ ਕੱਟੇ ਗਏ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਇਸ ਘਾਤਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …