Thursday, June 25, 2026

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਗਾਈਆਂ ਦੂਰਦਰਸ਼ਨ ਤੋਂ ਆਨਲਾਈਨ ਜਮਾਤਾਂ

ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਦੇ ਪ੍ਰਬੰਧਾਂ ਵਿੱਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਸਾਰੀਆਂ ਜਮਾਤਾਂ ਲਈ ਸਾਰੇ ਵਿਸ਼ਿਆਂ ਦੀਆਂ ਆਨਲਾਈਨ ਜਮਾਤਾਂ ਦੀ ਵਿਵਸਥਾ ਕੀਤੀ ਗਈ ਹੈ।
ਦੂਰਦਰਸ਼ਨ ਤੋਂ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਬਾਰੇ ਦੱਸਦਿਆਂ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਕਿਹਾ ਕਿ ਇਸ ਨਾਲ ਆਨਲਾਈਨ ਸਿੱਖਿਆ ਦੀ ਪਹੁੰਚ ਸਾਰੇ ਵਿਦਿਆਰਥੀਆਂ ਤੱਕ ਹੋਵੇਗੀ।ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਆਪਣੇ ਪੱਧਰ ‘ਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨਾਂ ਵਟਸਐਪ, ਜੂਮ ਜਮਾਤਾਂ ਅਤੇ ਯੂ-ਟਿਊਬ ਆਦਿ ਜ਼ਰੀਏ ਸੈਸ਼ਨ ਦੀ ਸ਼ੁਰੂਆਤ ਤੋਂ ਹੀ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ।ਸਰਕਾਰੀ ਸਕੂਲਾਂ ‘ਚ ਪੜ੍ਹਦੇ ਦੂਰ ਦੁਰਾਡੇ ਖੇਤਰ ਦੇ ਕਈ ਵਿਦਿਆਰਥੀ ਇੰਟਰਨੈਟ ਆਦਿ ਦੀ ਕਮੀ ਦੇ ਚੱਲਦਿਆਂ ਪਰ ਹੁਣ ਮੁਫਤ ਵਿੱਚ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਸ਼ੁਰੂ ਆਨਲਾਈਨ ਸਿੱਖਿਆ ਗ੍ਰਹਿਣ ਕਰਨ ਦੇ ਸਮਰੱਥ ਹੋ ਸਕਣਗੇ।ਡੀ.ਡੀ ਪੰਜਾਬੀ ਦਾ ਖੇਤਰੀ ਚੈਨਲ ਟੈਲੀਵਿਜ਼ਨ ਦੇ ਨਾਲ ਨਾਲ ਮੋਬਾਈਲ ‘ਤੇ ਵੀ ਵੇਖਿਆ ਜਾ ਸਕੇਗਾ।
                     ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਡੀ.ਡੀ ਪੰਜਾਬੀ ਤੋਂ ਲੱਗਣ ਵਾਲੀਆਂ ਆਨਲਾਈਨ ਜਮਾਤਾਂ ਦੇ ਟਾਈਮ ਟੇਬਲ ਤੋਂ ਵਿਦਿਆਰਥੀਆਂ ਨੂੰ ਅਗਾਊਂ ਹੀ ਜਾਣੂ ਕਰਵਾ ਦਿੱਤਾ ਗਿਆ ਹੈ।ਦੂਰਦਰਸ਼ਨ ਤੋਂ ਜਮਾਤਾਂ ਦੀ ਸ਼ੁਰੂਆਤ ਬਾਰੇ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ, ਪ੍ਰਿੰਸੀਪਲ ਮੀਨਮ ਸ਼ਿਖਾ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਪ੍ਰਿੰਸੀਪਲ ਭੁਪਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ, ਪ੍ਰਿੰਸੀਪਲ ਰਘੁਬੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ, ਪ੍ਰਿੰਸੀਪਲ ਤਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਧੋਪੁਰ ਕੈਂਟ, ਸੀਐਚਟੀ ਤਿਲਕ ਰਾਜ, ਸੀ.ਐਚ.ਟੀ ਵਿਜੇ ਸਿੰਘ, ਸੀ.ਐਚ.ਟੀ ਦੀਪਕ ਕਮਲ, ਸੀ.ਐਚ.ਟੀ ਰਜੀਵ ਸੈਣੀ ਨੇ ਕਿਹਾ ਦੂਰਦਰਸ਼ਨ ਤੋਂ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਹੋਣ ਨਾਲ ਸਮੂਹ ਵਿਦਿਆਰਥੀ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਬਣਨਗੇ।ਇਸ ਨਾਲ ਅਧਿਆਪਕਾਂ ਵਲੋਂ ਆਪਣੇ ਮਾਧਿਅਮਾਂ ਰਾਹੀਂ ਪ੍ਰਦਾਨ ਕੀਤੀ ਜਾ ਰਹੀ ਆਨਲਾਈਨ ਸਿੱਖਿਆ ਹੋਰ ਪ੍ਰਭਾਵੀ ਬਣੇਗੀ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …