Saturday, September 26, 2026

ਡਿਪਟੀ ਜੇਲ੍ਹ ਸੁਪਰਡੈਂਟ ਸੁਮਨਦੀਪ ਕੌਰ ਦਾ ਕੀਤਾ ਸਨਮਾਨ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਫਿਜ਼ੀਕਲ ਅਕੈਡਮੀ ਮਸਤੂਆਣਾ ਸਾਹਿਬ ਦੀ ਵਿਦਿਆਰਥਣ ਸੁਮਨਦੀਪ ਕੌਰ ਰੌਣੀ ਕਲਾਂ ਜ਼ਰਗ ਡਿਪਟੀ ਜੇਲ੍ਹ ਸੁਪਰਡੈਂਟ ਦੇ ਅਹੁੱਦੇ ‘ਤੇ ਨਿਯੁੱਕਤ ਹੋਣ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ।ਅਕੈਡਮੀ ਦੇ ਕੋਚ ਪਰਮਜੀਤ ਸਿੰਘ ਸਿੱਧੂ ਅਤੇ ਸਾਬਕਾ ਇੰਸਪੈਕਟਰ ਕੇਵਲ ਸਿੰਘ ਨੇ ਜਿਥੇ ਸੁਮਨਦੀਪ ਕੌਰ ਨੂੰ ਲੁਧਿਆਣਾ ਵਿਖੇ ਡਿਪਟੀ ਜੇਲ੍ਹ ਸੁਪਰਡੈਂਟ ਨਿਯੁੱਕਤ ਹੋਣ ‘ਤੇ ਵਧਾਈ ਦਿੱਤੀ।ਉਨਾਂ ਨੇ ਅਕੈਡਮੀ ਦੇ ਹੋਰ ਵਿਦਿਆਰਥੀਆਂ ਵੀ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ।ਸੁਮਨਦੀਪ ਕੌਰ ਨੂੰ ਅਕੈਡਮੀ ਦੇ ਪ੍ਰਬੰਧਕਾਂ ਵਲੋਂ ਲੋਈ ਅਤੇ ਸੰਤ ਅਤਰ ਸਿੰਘ ਦੀ ਤਸਵੀਰ ਅਤੇ ਹੋਰ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ।
               ਇਸ ਮੌਕੇ ਪਿ੍ਰੰਸੀਪਲ ਰਾਜਵਿੰਦਰ ਸਿੰਘ ਕੌਲੀ, ਕੋਚ ਸੁਖਵਿੰਦਰ ਸਿੰਘ ਨੀਟੂ, ਇੰਸਪੈਕਟਰ ਕੇਵਲ ਸਿੰਘ, ਮਨਜੀਤ ਸਿੰਘ ਗਿੱਲ, ਸੁਪਿੰਦਰ ਕੌਰ, ਸਵਰਨਜੀਤ ਕੌਰ, ਸਤਨਾਮ ਸਿੰਘ ਸਮੇਤ ਹੋਰ ਮੋਹਤਵਰ ਸ਼ਖਸੀਅਤਾਂ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਮੌਜ਼ੂਦ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …