Monday, December 23, 2024

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਇਕਾਈ ਚੀਮਾਂ ਦੇ ਅਹੁੱਦੇਦਾਰਾਂ ਦੀ ਹੋਈ ਚੋਣ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਇਕਾਈ ਚੀਮਾਂ ਦੇ ਅਹੁੱਦੇਦਾਰਾਂ ਦੀ ਚੋਣ ਕਰਨ ਲਈ ਗਰੁੱਪ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਵੇਂ ਅਹੁੱਦੇਦਾਰਾਂ ਦੀ ਚੋਣ ਕੀਤੀ ਗਈ।ਯੂਨੀਅਨ ਦੇ ਜਿਲ੍ਹਾ ਜਰਨਲ ਸਕੱਤਰ ਜਸਵੰਤ ਸਿੰਘ ਬਿਗੜਵਾਲ, ਜਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਘਰਾਚੋਂ, ਬਲਾਕ ਪ੍ਰਧਾਨ ਅਮਰੀਕ ਸਿੰਘ ਤੋਲਾਵਾਲ ਨੇ ਦੱਸਿਆ ਕਿ ਅੱਜ ਦੀ ਚੋਣ ਵਿੱਚ ਚਤਰ ਸਿੰਘ ਧਾਲੀਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ, ਮਲਕੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਜਗਦੇਵ ਸਿੰਘ ਗੋਗੀ ਨੂੰ ਮੀਤ ਪ੍ਰਧਾਨ, ਅਵਤਾਰ ਸਿੰਘ ਮੀਤ ਪ੍ਰਧਾਨ, ਮਲਕੀਤ ਸਿੰਘ ਨੂੰ ਮੀਤ ਪ੍ਰਧਾਨ, ਦਰਸ਼ਨ ਸਿੰਘ ਲਾਡੀ ਨੂੰ ਸਕੱਤਰ, ਦਰਸ਼ਨ ਸਿੰਘ ਨੂੰ ਖਜ਼ਾਨਚੀ ਤੋਂ ਇਲਾਵਾ ਨਾਇਬ ਸਿੰਘ ਭੈਣੀ ਵਾਲੇ, ਬਿੱਕਰ ਸਿੰਘ, ਪ੍ਰੀਤਮ ਸਿੰਘ ਤੇ ਕੇਵਲ ਸਿੰਘ ਨੂੰ ਕਾਰਜਕਾਰਨੀ ਦੇ ਮੈਂਬਰ ਚੁਣਿਆ ਗਿਆ।
                ਇਸ ਮੌਕੇ ਗੁਰਜੀਤ ਸਿੰਘ, ਜਸਪਾਲ ਸਿੰਘ, ਗੁਰਜੰਟ ਸਿੰਘ ਮਾਨ, ਜਗਸੀਰ ਸਿੰਘ, ਆਤਮਾ ਸਿੰਘ, ਅਮਰੀਕ ਸਿੰਘ, ਹਰਨੇਕ ਸਿੰਘ ਤੋ ਇਲਾਵਾ ਭਾਰੀ ਗਿਣਤੀ ‘ਚ ਪਿੰਡ ਦੇ ਕਿਸਾਨ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …