ਕਿਸਾਨਾਂ ਨੂੰ ਕਰੀਬ 469 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ
ਨਵਾਂਸ਼ਹਿਰ, 6 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਅੰਤਿਮ ਪੜਾਅ ’ਤੇ ਹੈ ਅਤੇ ਵੱਖ-ਵੱਖ ਖ਼ਰੀਦ
ਏਜੰਸੀਆਂ ਵੱਲੋਂ ਹੁਣ ਤੱਕ ਮੰਡੀਆਂ ’ਚ ਪਹੁੰਚੀ ਸਾਰੀ 260376 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 74423 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 59499 ਮੀਟ੍ਰਿਕ ਟਨ, ਪਨਸਪ ਵੱਲੋਂ 61378 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 30455 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 34599 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 22 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 468.66 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 143.17 ਕਰੋੜ, ਮਾਰਕਫੈਡ ਵੱਲੋਂ 111.84 ਕਰੋੜ, ਪਨਸਪ ਵੱਲੋਂ 115.59 ਕਰੋੜ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 55.33 ਅਤੇ ਐਫ. ਸੀ. ਆਈ ਵੱਲੋਂ 42.69 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 178150 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
Punjab Post Daily Online Newspaper & Print Media