Thursday, June 25, 2026

ਕੋਵਿਡ ਦੇ ਚੱਲਦਿਆਂ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੈਡਾਂ ਦੀ ਵਧਾਈ ਸੰਖਿਆ – ਡਾ. ਬਾਂਬਾ

ਪ੍ਰਾਈਵੇਟ ਹਸਪਤਾਲਾਂ ਵਿੱਚ ਕੁੱਲ ਲੈਵਲ 2 ਦੇ 285 ਤੇ ਲੈਵਲ 3 ਦੇ 62 ਬੈਡ ਰਿਜ਼ਰਵ ਰੱਖੇ

ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੋਵਿਡ ਦੇ ਚੱਲਦਿਆਂ ਕੋਵਿਡ ਮਰੀਜ਼ਾਂ ਲਈ ਬੈਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹੁਣ ਪਹਿਲਾਂ ਨਾਲੋਂ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਬੈਡਾਂ ਦੀ ਸੰਖਿਆ ਵਿੱਚ ਵਾਧਾ ਕੀਤਾ ਗਿਆ ਹੈ।ਇਸ ਤੋਂ ਇਲਾਵਾ ਹੁਣ ਕੋਈ ਵੀ ਨਾਗਰਿਕ ਕੋਵਾ ਐਪ ‘ਤੇ ਵੀ ਜਿਲ੍ਹੇ ‘ਚ ਸਥਿਤ ਹਸਪਤਾਲਾਂ ਵਿੱਚ ਖਾਲੀ ਬੈਡਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਸਹਾਇਕ ਕਮਿਸ਼ਨਰ (ਜ)-ਕਮ-ਐਸ.ਡੀ.ਐਮ ਧਾਰਕਲ੍ਹਾਂ ਡਾ. ਨਿਧੀ ਕੁਮੁਦ ਬਾਂਬਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਕੋਵਿਡ ਦੀ ਦੂਸਰੀ ਲਹਿਰ ਦੇ ਚੱਲਦਿਆਂ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
                     ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਕਾਲ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਦੇ ਮਰੀਜ਼ਾਂ ਲਈ ਲੈਵਲ 2 ਦੇ 137 ਬੈਡ ਸਨ ਅਤੇ ਇਨ੍ਹਾਂ ਵਿੱਚ ਵਾਧਾ ਕਰਦੇ ਹੋਏ ਹੁਣ ਇਹ ਸੰਖਿਆ 290 ਹੈ, ਇਸੇ ਤਰ੍ਹਾਂ ਲੈਵਲ 3 ਦੇ ਪਹਿਲਾਂ 19 ਬੈਡ ਸਨ ਅਤੇ ਹੁਣ 54 ਬੈਡ ਹਨ।ਇਸੇ ਹੀ ਤਰ੍ਹਾਂ ਹੁਣ ਸਰਕਾਰੀ ਹਸਪਤਾਲ ਪਠਾਨਕੋਟ ਵਿਖੇ ਪਹਿਲਾ ਲੈਵਲ 2 ਦੇ 50 ਬੈਡ ਸਨ ਅਤੇ ਹੁਣ 90 ਬੈਡ ਹਨ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੁਣ ਮਿਲਟਰੀ ਹਸਪਤਾਲ ਵਿਖੇ ਵੀ ਇਸ ਸਮੇਂ 23 ਬੈਡ ਲੈਵਲ 2 ਦੇ ਰਿਜਰਵ ਰੱਖੇ ਗਏ ਹਨ।
                   ਉਨ੍ਹਾਂ ਦੱਸਿਆ ਕਿ ਹੁਣ ਕੋਈ ਵੀ ਨਾਗਰਿਕ ਅਪਣੇ ਮੋਬਾਇਲ ਫੋਨ ‘ਤੇ ਕੋਵਾ ਐਪ ਡਾਊਨਲੋਡ ਕਰਕੇ ਜਿਲ੍ਹੇ ਅੰਦਰ ਕੋਵਿਡ ਮਰੀਜਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ‘ਚ ਰਿਜਰਵ ਬੈਡਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਉਨ੍ਹਾਂ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਮਾਸਕ ਦਾ ਪ੍ਰਯੋਗ ਕੀਤਾ ਜਾਵੇ ਅਤੇ ਬਹੁਤ ਜਰੂਰੀ ਹੋਵੇ ਤਦ ਹੀ ਘਰ ਤੋਂ ਬਾਹਰ ਜਾਇਆ ਜਾਵੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …