ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਲੌਂਗੋਵਾਲ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀਮਤੀ ਰੀਤੂ ਗੋਇਲ ਪਤਨੀ ਵਿਜੈ ਗੋਇਲ ਅਤੇ ਮੀਤ ਪ੍ਰਧਾਨ ਨਸੀਬ
ਕੌਰ ਚੋਟੀਆਂ ਪਤਨੀ ਗੁਰਮੇਲ ਸਿੰਘ ਚੋਟੀਆਂ ਨੇ ਆਪਣੇ-ਆਪਣੇ ਅਹੁੱਦੇ ਹਲਕਾ ਇੰਚਾਰਜ਼ ਦਾਮਨ ਥਿੰਦ ਬਾਜਵਾ ਅਤੇ ਸੂਬਾ ਸਕੱਤਰ ਹਰਮਨਦੇਵ ਸਿੰਘ ਬਾਜਵਾ ਦੀ ਮੌਜ਼ੂਦਗੀ ’ਚ ਕੋਰੋਨਾ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਸੰਭਾਲ ਲਏ ਹਨ।ਅਹੁੱਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਸ੍ਰੀਮਤੀ ਰੀਤੂ ਗੋਇਲ ਅਤੇ ਮੀਤ ਪ੍ਰਧਾਨ ਬੀਬੀ ਨਸੀਬ ਕੌਰ ਚੋਟੀਆਂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਬਿਨਾਂ ਕਿਸੇ ਭੇਦਭਾਵ ਤੋਂ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।
ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੂਬਾ ਸਕੱਤਰ ਹਰਮਨਦੇਵ ਸਿੰਘ ਬਾਜਵਾ ਨੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਮੁੱਚੇ ਕਸਬਾ ਨਿਵਾਸੀਆਂ ਦੇ ਰਿਣੀ ਹਨ, ਜਿੰਨਾਂ ਨੇ ਲੌਂਗੋਵਾਲ ’ਚ ਕਾਂਗਰਸ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ।
ਇਸ ਮੌਕੇ ਕੌੰਸਲਰ ਰੀਨਾ ਰਾਣੀ, ਕੌਂਸਲਰ ਮੇਲਾ ਸਿੰਘ ਸੂਬੇਦਾਰ, ਕੌਸਲਰ ਬਲਵਿੰਦਰ ਸਿੰਘ ਸਿੱਧੂ, ਕੌਂਸਲਰ ਸ਼ੁਕਰਪਾਲ ਸਿੰਘ, ਕੌਂਸਲਰ ਬਲਜਿੰਦਰ ਕੌਰ, ਕੌਂਸਲਰ ਜਗਜੀਤ ਸਿੰਘ ਕਾਲਾ, ਮਾਰਕੀਟ ਕਮੇਟੀ ਚੀਮਾਂ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ਕਾਂਗਰਸ ਦੇ ਸਿਟੀ ਪ੍ਰਧਾਨ ਵਿਜੈ ਗੋਇਲ, ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਨਗਰ ਕੌਂਸਲ ਲੌਂਗੋਵਾਲ ਦੇ ਕਾਰਜ਼ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ, ਜੇ.ਈ ਸੁਭਾਸ਼ ਕੁਮਾਰ, ਕਲਰਕ ਸੁਖਦੇਵ ਸਿੰਘ ਗੱਡੇਵਾਲਾ ਅਤੇ ਕਾਂਗਰਸੀ ਆਗੂ ਡਾ. ਬਲਵੰਤ ਸਿੰਘ ਗੁੰਮਟੀ ਵਾਲਾ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media