ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਅੱਜ ਮੁੱਖ ਮੰਤਰੀ ਪੰਜਾਬ ਸz ਪਰਕਾਸ਼ ਸਿੰਘ ਬਾਦਲ ਨੇ ਛੇਹਰਟਾ ਇੰਡੀਆ ਗੇਟ ਵਿਖੇ ਸ਼ਹੀਦ ਫੌਜੀਆਂ ਦੀ ਯਾਦ ਵਿੱਚ ਬਣਾਈ ਜਾ ਰਹੀ ਯਾਦਗਾਰ ‘ਵਾਰ ਮੈਮੋਰੀਅਲ’ ਦੀ ਉਸਾਰੀ ਦਾ ਜਾਇਜਾ ਲਿਆ।ਉਨ੍ਹਾਂ ਦੱਸਿਆ ਕਿ ਇਹ ਯਾਦਗਾਰ 86 ਕਰੋੜ ਰੁਪਏ ਦੀ ਲਾਗਤ ਨਾਲ 7 ਏਕੜ ਰਕਬੇ ਵਿੱਚ ਉਸਾਰੀ ਜਾ ਰਹੀ ਹੈ।ਉਨ੍ਹਾਂ ਨੇ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਕਿ ਯਾਦਗਾਰ ਦੇ ਕੰਮ ਵਿੱਚ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਕਿਸਮ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸz. ਬਾਦਲ ਨੇ ਕਿਹਾ ਕਿ ਇਸ ਯਾਦਗਾਰ ਨੂੰ 15 ਅਗਸਤ, 2015 ਤੱਕ ਲੋਕਾਂ ਦੇ ਵੇਖਣ ਲਈ ਖੋਲ ਦਿੱਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਇਹ ਯਾਦਗਾਰ ਦੁਨੀਆਂ ਦੇ ਨਕਸ਼ੇ ਤੇ ਸੈਲਾਨੀ ਕੇਂਦਰ ਵਜੋਂ ਵਿਕਸਤ ਹੋਵੇਗੀ।
ਇਸ ਉਪਰੰਤ ਸz ਬਾਦਲ ਯੂਨੀਵਰਸਿਟੀ ਦੇ ਪਿਛਲੇ ਪਾਸੇ ਬਣੇ ਮੈਰੀਟੋਰੀਅਸ ਸਕੂਲ ਦਾ ਜਾਇਜਾ ਲੈਣ ਗਏ। ਉਨ੍ਹਾਂ ਨੇ ਦੱਸਿਆ ਕਿ ਇਸ ਸਕੂਲ ਵਿੱਚ ਮੈਰਿਟ ਤੇ ਆਉਣ ਵਾਲੇ ਬੱਚਿਆਂ ਨੂੰ ਦਾਖਲਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਕੂਲ ਵਿੱਚ ਬੱਚਿਆਂ ਦੇ ਰਹਿਣ ਲਈ ਬਣੇ ਹੋਸਟਲ ਦੇ ਕਮਰੇ ਖੁਲੇ ਅਤੇ ਹਵਾਦਾਰ ਹਨ।ਬੱਚਿਆਂ ਦੇ ਖੇਡਣ ਲਈ ਗਰਾਉਂਡ ਵੀ ਬਣਾਈ ਗਈ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਕਿਤਾਮੁਖੀ ਸਿਖਿਆ ਵੀ ਦਿੱਤੀ ਜਾਵੇ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਰੁਝਾਨ ਅਨੁਸਾਰ ਉਸ ਪਾਸੇ ਵੱਲ ਪ੍ਰੇਰਿਤ ਕੀਤਾ ਜਾਵੇ ਜਿਸ ਤਰ੍ਹਾਂ ਦੀ ਉਹ ਨੌਕਰੀ ਕਰਨ ਦੇ ਚਾਹਵਾਨ ਹੋਣ।ਉਨ੍ਹਾਂ ਕਿਹਾ ਕਿ ਇਸ ਸਕੂਲ ਦੀ ਸੁੰਦਰਤਾ ਲਈ ਇਥੇ ਛਾਂਦਾਰ ਬੂਟੇ ਅਤੇ ਚੰਗੀ ਕਿਸਮ ਦੀਆਂ ਫੁਲਵਾੜੀਆਂ ਬਣਾਈਆਂ ਜਾਣ।
ਇਸ ਮੌਕੇ ਸz ਬਾਦਲ ਦੇ ਨਾਲ ਸz ਵੀਰ ਸਿੰਘ ਲੋਪੋਕੇ ਚੇਅਰਮੈਨ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ, ਸ੍ਰੀ ਸਤਿੰਦਰਬੀਰ ਸਿੰਘ, ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।