Sunday, September 20, 2026

ਲਾਕਡਾਊਨ ਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 3 ਮੁਕੱਦਮੇ

ਪੁਲਿਸ ਨੇ 921 ਦੇ ਕਰਵਾਏ ਕੋਵਿਡ ਟੈਸਟ, 80 ਦੇ ਕੀਤੇ ਚਲਾਨ

ਨਵਾਂਸ਼ਹਿਰ, 7 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਕੱਲ 3 ਮੁਕੱਦਮੇ ਦਰਜ ਕੀਤੇ ਗਏ ਹਨ।ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 921 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 80 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।
                     ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤੀ ਵਰਤਦੇ ਹੋਏ ਸਲੋਹ ਰੋਡ ਵਿਖੇ ਮਸਲ ਫੈਕਟਰੀ ਜਿੰਮ ਨੂੰ ਖੋਲ੍ਹਣ ਵਾਲੇ ਜਿੰਮ ਦੇ ਮਾਲਕ ਰਾਮ ਪਾਲ ਉਰਫ਼ ਸੂਰਜ ਭਾਰਦਵਾਜ ਦੇ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ, ਬਿਨਾਂ ਕਾਰਨ ਪਿੰਡ ਸੂਰਾਪੁਰ ਟੀ-ਪੁਆਇੰਟ ’ਤੇ ਟਰੈਕਟਰ-ਟਰਾਲੀ ਲੈ ਕੇ ਖੜ੍ਹੇ ਕੁਲਦੀਪ ਕੁਮਾਰ ਅਤੇ ਬਿਨਾਂ ਮਾਸਕ ਪਹਿਨੇ ਘੁੰਮ ਰਹੇ ਹਰਜੀਤ ਸਿੰਘ ਵਾਸੀ ਮਹਿੰਦੀਪੁਰ ਬਲਾਚੌਰ ਦੇ ਖਿਲਾਫ਼ ਪਰਚਾ ਦਰਜ਼ ਕੀਤਾ ਗਿਆ।
                    ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸੇ ਤਰ੍ਹਾਂ ਅੱਜ ਪੁਲਿਸ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 921 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 80 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਉਨ੍ਹਾਂ ਕਿਹਾ ਕਿ ਕੋਵਿਡ ਪ੍ਰਤੀ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …