ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਮੌਜ਼ੂਦਾ ਸੈਸ਼ਨ ਦੌਰਾਨ ਹੁਣ ਤੱਕ 4015 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਅਲਵਿਦਾ ਕਹਿ
ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਚੁੱਕੇ ਹਨ।ਜਦਕਿ ਪਿੱਛਲੇ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ 15% ਵਾਧਾ ਰਿਕਾਰਡ ਕੀਤਾ ਗਿਆ ਸੀ।ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਇਸ ਸੈਸ਼ਨ ਵਿੱਚ ਪਿੱਛਲੇ ਸੈਸ਼ਨ ਦੇ ਮੁਕਾਬਲੇ 4015 ਬੱਚੇ ਜਿਆਦਾ ਦਾਖਲ ਹੋ ਚੁੱਕੇ ਹਨ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜਸਵੰਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਲਦੇਵ ਰਾਜ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਪੱਧਰ ਬਹੁਤ ਹੀ ਉਚਾ ਹੋ ਚੁੱਕਿਆ ਹੈ।ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।ਉਨ੍ਹਾਂ ਦੱਸਿਆ ਕਿ ਜਿਥੇ ਸਰਪੰਚਾਂ, ਪੰਚਾਂ ਅਤੇ ਐਮ.ਸੀ ਵਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦਾ ਸਿਲਸਿਲਾ ਜਾਰੀ ਹੈ, ਉਥੇ ਸਰਕਾਰੀ ਅਧਿਆਪਕਾਂ ਵਲੋਂ ਵੀ ਆਪਣੇ ਬੱਚਿਆਂ ਨੂੰ ਵੱਡੇ ਪੱਧਰ ‘ਤੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਗਤੀ ਦੇਣ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਵੀ ਲਗਾਤਾਰ ਪਠਾਨਕੋਟ ਦੇ ਸਕੂਲਾਂ ਦਾ ਦੌਰਾ ਕਰਕੇ ਸਕੂਲ ਮੁਖੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ
ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਅਤੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਰੇਡੀਓ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਹਰ ਸ਼ਨੀਵਾਰ ਤੇ ਐਤਵਾਰ ਦੂਰਦਰਸ਼ਨ ‘ਤੇ ਨਵੀਆਂ ਪੈੜਾਂ ਪ੍ਰੋਗਰਾਮ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਵਲੋਂ ਸੁੰਦਰ ਪੇਸ਼ਕਾਰੀਆਂ ਕੀਤੀਆਂ ਜਾ ਰਹੀਆਂ ਹਨ।ਇਸ ਦੇ ਨਾਲ ਨਾਲ ਪੈਂਫਲਿਟ, ਈ-ਪ੍ਰਾਸਪੈਕਟਸ, ਨੁੱਕੜ ਨਾਟਕ, ਸਕੂਲ ਤੇ ਜਿਲ੍ਹੇ ਵਲੋਂ ਸਰਕਾਰੀ ਸਕੂਲਾਂ ਦੀਆ ਪ੍ਰਾਪਤੀਆਂ ਦੇ ਫਲੈਕਸ ਧਾਰਮਿਕ ਸਥਾਨਾਂ ‘ਤੇ ਲਗਾਉਣ ਅਤੇਬੱਸ ਸਟੈਂਡਾਂ ਅਨਾਉਂਸਮੈਂਟ ਤੇ ਆਨਲਾਈਨ ਵੀਡੀਓ ਕਾਨਫਰੰਸ ਆਦਿ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media