Saturday, July 25, 2026

400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ਵਿੱਚ ਲਾਏ ਜਾ ਰਹੇ ਹਨ 2.18 ਲੱਖ ਪੌਦੇ- ਭੁੱਲਰ

ਮੌਨਸੂਨ ਸੀਜ਼ਨ ਦੌਰਾਨ ਟੀਚਾ ਪੂਰਾ ਕਰਨ ਦੇ ਹੁਕਮ

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ‘ਚ ਬੂਟੇ ਲਾਉਣ ਦੀ ਮੁਹਿੰਮ ਤਹਿਤ ਕਪੂਰਥਲਾ ਜ਼ਿਲ੍ਹੇ ਦੇ 546 ਪਿੰਡਾਂ ਵਿੱਚ 2.18 ਲੱਖ ਪੌਦੇ ਲਾਏ ਜਾ ਰਹੇ ਹਨ।
               ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡਾਂ ਭੀਲਾ, ਕਾਂਜਲੀ ਅਤੇ ਝੱਲ ਠੀਕਰੀ ਵਾਲਾ ਵਿਖੇ ਦੱਸਿਆ ਕਿ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਦੇ ਤੌਰ ‘ਤੇ ਹਰੇਕ ਪਿੰਡ ਵਿਚ ਪੌਦੇ ਲਗਾਉਣ ਦੇ ਨਾਲ-ਨਾਲ ਉਨਾਂ ਦਾ ਸਾਂਭ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਲਈ ਸਮੂਹ ਪੰਚਾਂ-ਸਰਪੰਚਾਂ ਨੂੰ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ।
              ਉਨਾਂ ਦੱਸਿਆ ਕਿ ਹੁਣ ਤੱਕ ਕਪੂਰਥਲਾ ਜ਼ਿਲ੍ਹੇ ਵਿੱਚ 1.11 ਲੱਖ ਬੂਟੇ ਲਗਾਏ ਗਏ ਹਨ ਅਤੇ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਨਿਰਧਾਰਿਤ ਟੀਚੇ ਨੂੰ ਪੂਰਾ ਕਰ ਲਿਆ ਜਾਵੇਗਾ।
                 ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਲਗਾਏ ਗਏ ਪੌਦਿਆਂ ਵਿਚੋਂ ਖਰਾਬ ਪੌਦਿਆਂ ਦੀ ਥਾਂ ਨਵੇਂ ਪੌਦੇ ਲਗਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।ਇਸ ਮੁਹਿੰਮ ਨਾਲ ਜਿਥੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿਚ ਸਹਾਇਤਾ ਮਿਲੇਗੀ, ਉਥੇ ਹੀ ਕੋਵਿਡ ਦੌਰਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਮਨਰੇਗਾ ਯੋਜਨਾ ਤਹਿਤ ਰੁਜ਼ਗਾਰ ਵੀ ਮਿਲ ਰਿਹਾ ਹੈ।
                 ਇਸ ਮੌਕੇ ਬੀ.ਡੀ.ਪੀ.ਓ ਅਮਰਜੀਤ ਸਿੰਘ, ਆਈ.ਟੀ ਮੈਨੇਜਰ ਰਾਜੇਸ਼ ਅਤੇ ਏ.ਪੀ.ਓ ਵਿਸ਼ਾਲ ਅਰੋੜਾ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …