Monday, December 23, 2024

ਆਸ਼ੀਰਵਾਦ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਧਾਇਕ ਗੋਲਡੀ ਵੱਲੋਂ ਸਿਵਲ ਹਸਪਤਾਲ ਨੂੰ ਦੋ ਐਂਬੂਲੈਂਸਾਂ ਭੇਟ

ਧੂਰੀ, 8 ਮਈ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਲੋਕਾਂ ਲਈ ਲੋੜੀਦੀਆਂ ਸਿਹਤ ਸਹੂਲਤਾਂ ਯਕੀਨੀ ਬਨਾਉਣ ਦੇ ਮਕਸਦ ਨਾਲ ਸਿਵਲ ਹਸਪਤਾਲ ਧੂਰੀ ਦੀ ਐਸ.ਐਮ.ਓ ਡਾ. ਰਿਸ਼ਮਾ ਭੌਰਾ ਨੂੰ ਦੋ ਮਿੰਨੀ ਐਂਬੁਲੈਂਸਾਂ ਦੀਆਂ ਚਾਬੀਆਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਸੌਂਪੀਆਂ ਗਈਆਂ।
                 ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਸ਼ੀਰਵਾਦ ਫਾਊਂਡੇਸ਼ਨ ਦੇ ਸਹਿਯੋਗ ਨਾਲ ਇਹ ਮਿੰਨੀ ਐਂਬੁਲੈਂਸਾਂ ਸਿਵਲ ਹਸਪਤਾਲ ਅਤੇ ਹਲਕੇ ਦੇ ਮਰੀਜ਼ਾਂ ਲਈ ਦਾਨ ਕੀਤੀਆਂ ਗਈਆਂ ਹਨ।ਐਮਰਜੈਂਸੀ ਲੋੜ ਪੈਣ ‘ਤੇ ਅਤੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਇਹ ਐਂਬੁਲੈਂਸਾਂ ਬਿਲਕੁੱਲ ਮੁਫਤ ਚਲਾਈਆਂ ਜਾਣਗੀਆਂ।ਸਿਵਲ ਹਸਪਤਾਲ ਦੀ ਐਸ.ਐਮ.ਓ ਡਾ. ਰਿਸ਼ਮਾ ਭੌਰਾ ਨੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਫਤ ਐਂਬੁਲੈਂਸਾਂ ਚਲਾਉਣ ਵਾਲੇ ਇਸ ਉਪਰਾਲੇ ਨਾਲ ਮਰੀਜ਼ਾਂ ਨੂੰ ਕਾਫੀ ਫਾਇਦਾ ਹੋਵੇਗਾ, ਕਿਉਂਕਿ ਕੋਰੋਨਾ ਦੇ ਚੱਲਦਿਆਂ ਐਂਬੂਲੈਂਸ ਸੇਵਾ ਦੀ ਮੰਗ ਲਗਾਤਾਰ ਵੱਧ ਰਹੀ ਹੈ।
               ਇਸ ਮੌਕੇ ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਡੀ.ਐਸ.ਪੀ. ਧੂਰੀ ਪਰਮਜੀਤ ਸਿੰਘ ਸੰਧੂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ, ਕੈਂਬਰਿਜ ਸਕੂਲ ਦੇ ਚੇਅਰਮੈਨ ਮੱਖਣ ਗਰਗ, ਸਾਬਕਾ ਨਗਰ ਕੌਂਸਲ ਪ੍ਰਧਾਨ ਸੰਦੀਪ ਤਾਇਲ, ਵਪਾਰੀ ਆਗੂ ਵਿਕਾਸ ਜੈਨ, ਸੁਰੇਸ਼ ਬਾਂਸਲ, ਪਵਨ ਗਰਗ, ਹਨੀ ਤੂਰ ਅਤੇ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …