ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ ਦਿਨ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪੂਰੇ ਭਾਰਤ ਵਿੱਚ
ਕਰੋਨਾ ਦੇ ਮਰੀਜ਼ਾਂ ਵਾਸਤੇ ਆਕਸੀਜਨ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ।ਡਿਪਟੀ ਕਮਿਸਨਰ ਸੰਯਮ ਅਗਰਵਾਲ ਵਲੋਂ ਜਿਲ੍ਹਾ ਪਠਾਨਕੋਟ ਲਈ ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੂੰ ਜਿਲ੍ਹਾ ਪਠਾਨਕੋਟ ਲਈ ਆਕਸੀਜਨ ਨੋਡਲ ਅਫਸਰ ਨਿਯੁੱਕਤ ਕੀਤਾ ਗਿਆ ਹੈ।
ਐਸ.ਡੀ.ਐਮ ਗੁਰਸਿਮਰਨ ਸਿੰਘ ਢਿੱਲੋਂ ਨੇ ਹਰ ਨਾਗਰਿਕ ਨੂੰ ਅਪੀਲ ਕੀਤੀ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਜੋ ਕੋਈ ਵੀ ਪ੍ਰਸਾਸ਼ਨ ਨੂੰ ਆਕਸੀਜਨ ਸਿਲੰਡਰ ਖਾਲੀ ਜਾਂ ਭਰੇ ਹੋਏ ਕਿਸੇ ਵੀ ਰੂਪ ਵਿੱਚ ਉਪਲੱਬਧ ਕਰਵਾਉਣਾ ਚਾਹੁੰਦਾ ਹੈ, ਤਾਂ ਉਸ ਦਾ ਸਵਾਗਤ ਹੈ।
ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਤੋਂ ਬਾਅਦ, ਉਹਨਾਂ ਨੂੰ ਸਿਲੰਡਰ ਵਾਪਸ ਮੋੜ ਦਿੱਤੇ ਜਾਣਗੇ। ਕਿਹਾ ਕਿ ਕੋਈ ਵੀ ਨਾਗਰਿਕ ਆਕਸੀਜਨ ਸਿਲੰਡਰਾਂ ਦੀ ਬਲੈਕ ਮਾਰਕੀਟਿੰਗ ਤੇ ਸਿਲੰਡਰਾਂ ਨੂੰ ਨਜ਼ਾਇਜ ਸਟੋਰ ਕੀਤੇ ਜਾਣ ਬਾਰੇ ਰਿਪੋਰਟ ਕਰਨ ਲਈ ਐਸ.ਡੀ.ਐਮ ਦਫਤਰ ਨਾਲ 94939 30001 ‘ਤੇ ਸੰਪਰਕ ਕਰ ਸਕਦਾ ਹੈ।ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ।
ਐਸ.ਡੀ.ਐਮ ਢਿੱਲੋਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਤੋਂ ਨਾਜਾਇਜ਼ ਆਕਸੀਜਨ ਸਿਲੰਡਰ ਬਰਾਮਦ ਹੋਏ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media