ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਧਾਉਣ ਲਈ
ਕਿਸਾਨਾਂ ਨੂੰ ਜੰਤਰ ਬੀਜ਼ ਸਬਸਿਡੀ ’ਤੇ ਦਿੱਤਾ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਜੰਤਰ ਬੀਜ਼ ਹਰੀ ਖ਼ਾਦ ਬਣਾਉਣ ਅਤੇ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਧਾਉਣ ਲਈ ਇਕ ਮਹੱਤਵਪੂਰਨ ਫ਼ਸਲ ਹੈ।ਉਨ੍ਹਾਂ ਦੱਸਿਆ ਕਿ ਇਸ ਨੂੰ ਬਿਜ਼ਾਈ ਤੋਂ 6 ਹਫ਼ਤੇ ਬਾਅਦ ਜ਼ਮੀਨ ਵਿਚ ਵਾਹ ਦਿੱਤਾ ਜਾਂਦਾ ਹੈ ਅਤੇ ਇਸ ਨਾਲ ਮਿੱਟੀ ਦੀ ਭੌਤਿਕ ਬਣਤਰ ਅਤੇ ਖ਼ੁਰਾਕੀ ਤੱਤਾਂ ਦੀ ਉਪਲਬਧੱਤਾ ਵੀ ਵਧਦੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖੇਤੀਬਾੜੀ ਦਫ਼ਤਰਾਂ ਵਿਚ ਇਹ ਬੀਜ਼ ਉਪਲਬੱਧ ਹੈ ਅਤੇ ਇਕ ਏਕੜ ਦਾ ਬੀਜ਼, ਜਿਸ ਦੀ ਮਾਤਰਾ 20 ਕਿਲੋਗ੍ਰਾਮ ਹੈ, 620 ਰੁਪਏ ਦੇ ਹਿਸਾਬ ਨਾਲ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਬੀਜ਼ ਦਿੱਤਾ ਜਾਵੇਗਾ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media