Saturday, July 25, 2026

ਲਾਕਡਾਊਨ ਤੇ ਕੋਵਿਡ ਨਿਯਮਾਂ ਦੀ ਉਲਘਣਾ ਕਰਨ ‘ਤੇ ਤਿੰਨ ਮੁਕੱਦਮੇ ਦਰਜ਼

ਪੁਲਿਸ ਨੇ 706 ਦੇ ਕਰਵਾਏ ਕੋਵਿਡ ਟੈਸਟ, 77 ਦੇ ਕੀਤੇ ਚਲਾਨ

ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ਼ ਕੀਤੇ ਗਏ ਹਨ।ਬਿਨਾਂ ਮਾਸਕ ਵਾਲੇ 706 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 77 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਲਾਕਡਾਊਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤੀ ਵਰਤਦੇ ਹੋਏ ਬੰਗਾ ਰੋਡ, ਨਵਾਂਸ਼ਹਿਰ ਵਿਖੇ ਗੋਲਡੀ ਜਿੰਮ ਦੇ ਮਾਲਕ ਹਰਪ੍ਰੀਤ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਬੇਗਮਪੁਰ ਵੱਲੋਂ ਜਿੰਮ ਖੋਲ੍ਹਣ ’ਤੇ ਉਸ ਦੇ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਸੋਸ਼ਲ ਡਿਸਟੈਂਸ ਦੀ ਪਾਲਣਾ ਨਾ ਕਰਨ ਕਰਕੇ ਦੋ ਮੋਟਰ ਸਾਈਕਲ ਸਵਾਰਾਂ ਲਖਵਿੰਦਰ ਸਿੰਘ ਪੁੱਤਰ ਮਦਨ ਲਾਲ ਵਾਸੀ ਕਰਾਵਰ ਅਤੇ ਕੁਲਵਿੰਦਰ ਰਾਮ ਪੁੱਤਰ ਤਰਸੇਮ ਵਾਸੀ ਬੂਥਗੜ ਹਾਲ ਵਾਸੀ ਮਹਿੰਦੀਪੁਰ ਦੇ ਖਿਲਾਫ਼ ਥਾਣਾ ਸਿਟੀ ਬਲਾਚੌਰ ਵਿਖੇ ਮਾਮਲਾ ਦਰਜ ਕੀਤਾ ਗਿਆ।ਇਸ ਤੋਂ ਇਲਾਵਾ ਗੁਰੂ ਨਾਨਕ ਕਾਲਜ ਬੰਗਾ ਦੀ ਗਰਾਊਂਡ ਵਿੱਚ ਪਬਲਿਕ ਵੱਲੋਂ ਬਿਨਾਂ ਮਾਸਕ ਲਗਾਏ ਕਾਫੀ ਇਕੱਠ ਕਰਨ ’ਤੇ ਉਨ੍ਹਾਂ ਖਿਲਾਫ਼ ਥਾਣਾ ਸਿਟੀ ਬੰਗਾ ਵਿਖੇ ਪਰਚਾ ਦਰਜ ਕੀਤਾ ਗਿਆ ਹੈ।
                          ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰਤੀ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …