ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ
ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਸਿਹਤ ਵਿਭਾਗ ਦੀਆਂ ਵੱਖ-ਵੱਖ ਵੈਕਸੀਨੇਸ਼ਨ ਟੀਮਾਂ ਨੇ ਜਿਲ੍ਹੇ ਵਿੱਚ ਕੱਲ 2645 ਯੋਗ ਲਾਭਪਾਤਰੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ।ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਦੀਆਂ ਕੁੱਲ 114914 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਅਤੇ ਕੋਵਿਡ ਰੋਕੂ ਟੀਕਾਕਰਨ ਦੀ ਮੌਜ਼ੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏੇ ਦੱਸਿਆ ਕਿ ਕੋਰੋਨਾ ਬਿਮਾਰੀ ਦੀ ਦੂਜੀ ਲਹਿਰ ‘ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਯੋਗ ਵਿਅਕਤੀ ਨੂੰ ਕਰੋਨਾ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ, ਜੋ ਕਿ ਬਿਲਕੁੱਲ ਸੁਰੱਖਿਅਤ ਹੈ।
ਜ਼ਿਲ੍ਹੇ ਵਿਚ ਹੁਣ ਕੁੱਲ 53 ਟੀਕਾਕਰਨ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਵਿਚ ਰੋਜ਼ਾਨਾ ਔਸਤਨ 3000 ਤੱਕ ਟੀਕੇ ਲਗਾਏ ਜਾ ਰਹੇ ਹਨ।ਡਾ. ਕਪੂਰ ਨੇ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ।ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹਫਤੇ ਦੇ ਸਾਰੇ ਦਿਨਾਂ ਵਿੱਚ ਟੀਕਾ ਮੁਹਿੰਮ ਚਲਾਈ ਜਾ ਰਹੀ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media