Friday, July 31, 2026

ਲਾਕਡਾਊਨ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਖਿਲਾਫ਼ ਤਿੰਨ ਮੁਕੱਦਮੇ

ਪੁਲਿਸ ਨੇ 919 ਦੇ ਕਰਵਾਏ ਕੋਵਿਡ ਟੈਸਟ, 83 ਦੇ ਕੀਤੇ ਚਲਾਨ

ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿੱਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ।ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 919 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 83 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।
                      ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਲਾਕਡਾਊਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਗੁਰਦੀਪ ਸਿੰਘ ਵਲੋਂ ਖੇਤਾਂ ਵਿਚ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਉਸ ਖਿਲਾਫ਼ ਥਾਣਾ ਸਦਰ ਬੰਗਾ, ਪਿੰਡ ਗੁਣਾਚੌਰ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਵਾਲੇ ਕਰਿੰਦੇ ਤਿਲਕ ਰਾਜ ਵਾਸੀ ਹਿਮਾਚਲ ਪ੍ਰਦੇਸ਼) ਅਤੇ ਮੁਕੰਦਪੁਰ ਸ਼ਹਿਰ ‘ਚ ਬੱਸ ਸਟੈਂਡ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਵਾਲੇ ਦਵਿੰਦਰ ਕੁਮਾਰ (ਹਿਮਾਚਲ ਪ੍ਰਦੇਸ਼) ਖਿਲਾਫ਼ ਥਾਣਾ ਮੁਕੰਦਪੁਰ ਵਿਖੇ ਮੁਕੱਦਮੇ ਦਰਜ਼ ਕੀਤੇ ਗਏ।
                  ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 919 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 83 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
                 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਅਤੇ ਲਾਕਡਾੳੂਨ ਅਤੇ ਨਾਈਟ ਕਰਫ਼ਿੳੂ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …