Saturday, September 26, 2026

ਜੁਡੀਸ਼ੀਅਲ ਅਫ਼ਸਰਾਂ ਨੇ ਬੰਗਾ ਰੋਡ ਸਮਸ਼ਾਨਘਾਟ ਲਈ ਦਿੱਤਾ ਸਹਿਯੋਗ

ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਪਬਲਿਕ ਵੈਲਫੇਅਰ ਸੁਸਾਇਟੀ ਦੇ ਉਪ ਪ੍ਰਧਾਨ ਪੀ.ਕੇ ਸਰੀਨ ਵੱਲੋਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਬੰਗਾ ਰੋਡ ਸਥਿਤ ਸਮਸ਼ਾਨਘਾਟ ਵਿਚ ਮ੍ਰਿਤਕਾਂ ਦੇ ਸਸਕਾਰ ਲਈ ਜਗ੍ਹਾ ਦੀ ਘਾਟ ਹੈ ਅਤੇ ਖ਼ਰਾਬ ਮੌਸਮ ਨੂੰ ਦੇਖਦਿਆਂ ਸ਼ੈਡ ਦਾ ਨਿਰਮਾਣ ਕੀਤਾ ਜਾਣਾ ਜ਼ਰੂਰੀ ਹੈ।ਇਹ ਧਿਆਨ ਵਿੱਚ ਆਉਣ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ, ਸੀ.ਜੇ.ਐਮ-ਕਮ-ਸਕੱਤਰ ਹਰਪ੍ਰੀਤ ਕੌਰ ਸਮੇਤ ਸਮੂਹ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਕੋਰੋਨਾ ਮ੍ਰਿਤਕਾਂ ਦੇ ਸਸਕਾਰ ਅਤੇ ਸਮਸ਼ਾਨਘਾਟ ਦੀ ਸ਼ੈਡ ਦਾ ਕੰਮ ਮੁਕੰਮਲ ਕਰਵਾਉਣ ਲਈ 51 ਹਜ਼ਾਰ ਰੁਪਏ ਦੀ ਰਕਮ ਦਾ ਯੋਗਦਾਨ ਪਾਇਆ ਗਿਆ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …