Saturday, September 26, 2026

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਆਈ ਸਾਰੀ ਕਣਕ ਦੀ ਹੋਈ ਖਰੀਦ – ਡੀ.ਸੀ

ਕਿਸਾਨਾਂ ਦੇ ਖਾਤਿਆਂ ’ਚ ਪਹੁੰਚੇ ਖਰੀਦ ਕੀਤੀ ਕਣਕ ਦੇ 2211 ਕਰੋੜ 15 ਲੱਖ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਜ਼ਿਲਾ ਸੰਗਰੂਰ ਦੀਆਂ ਵੱਖ-ਵੱਖ ਮੰਡੀਆਂ ’ਚ 10 ਅਪ੍ਰੈਲ ਤੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆਂ ਦੌਰਾਨ 8 ਮਈ ਤੱਕ ਸਮੁੱਚੀਆਂ ਮੰਡੀਆਂ ’ਚ 11 ਲੱਖ 39 ਹਜ਼ਾਰ 206 ਮੀਟਰਕ ਟਨ ਕਣਕ ਦੀ ਆਮਦ ਹੋਈ, ਖਰੀਦ ਪ੍ਰਕਿਰਿਆਂ ਨਾਲ ਜੁੜੇ ਅਧਿਕਾਰੀਆਂ ਵਲੋਂ ਨਿਭਾਈ ਡਿਊਟੀ ਅਤੇ ਕਿਸਾਨਾਂ ਵਲੋਂ ਸੁੱਕੀ ਅਤੇ ਸਾਫ਼ ਸੁਥਰੀ ਫ਼ਸਲ ਲਿਆਉਣ ਨਾਲ ਹੁਣ ਤੱਕ ਪਹੰੁਚੀ ਸਾਰੀ ਕਣਕ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਪਨਗਰੇਨ ਵਲੋਂ 4 ਲੱਖ 87 ਹਜਾਰ 472 ਮੀਟਰਕ ਟਨ, ਮਾਰਕਫੈਡ ਵਲੋਂ 2 ਲੱਖ 54 ਹਜ਼ਾਰ 512 ਮੀਟਰਕ ਟਨ, ਪਨਸਪ ਵਲੋਂ 2 ਲੱਖ 51 ਹਜਾਰ 193 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1 ਲੱਖ 31 ਹਜ਼ਾਰ 986 ਮੀਟਰਕ ਟਨ ਅਤੇ ਐਫ.ਸੀ.ਆਈ ਵਲੋਂ 13 ਹਜਾਰ 593 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
                    ਉਨਾਂ ਦੱਸਿਆ ਕਿ 10 ਲੱਖ 31 ਹਜਾਰ 419 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨਾਂ ਵਿੱਚ 2211 ਕਰੋੜ 15 ਲੱਖ ਦੀ ਅਦਾਇਗੀ ਕਿਸਾਨਾਂ ਨੂੰ ਹੋ ਚੁੱਕੀ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …