Saturday, September 26, 2026

ਕਰਜ਼ੇ ਦੇ ਭਾਰੀ ਬੋਝ ਕਾਰਨ ਮਜ਼ਦੂਰ ਨੇ ਕੀਤੀ ਆਤਮ ਹੱਤਿਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੰਡੇਰ ਖ਼ੁਰਦ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਮਜ਼ਦੂਰ ਨੇ ਪਿੰਡ ਦੇ ਨੇੜਿਓਂ ਲੰਘਦੀ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ ਹੈ।ਪਿੰਡ ਦੇ ਸਰਪੰਚ ਗੁਰਬਖ਼ਸ਼ੀਸ਼ ਸਿੰਘ ਭੋਲਾ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ਰੁਲਦੂ ਸਿੰਘ (42 ਸਾਲ) ਮਿਹਨਤ ਮਜ਼ਦੂਰੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ।ਉਸ ਦੇ ਮਾਤਾ ਪਿਤਾ ਬਜ਼ੁਰਗ ਅਵਸਥਾ ’ਚ ਹਨ ਅਤੇ ਪਰਿਵਾਰ ’ਚ ਪਤਨੀ ਤੋਂ ਇਲਾਵਾ ਦੋ ਛੋਟੇ ਬੱਚੇ ਹਨ।
                ਕੁਲਦੀਪ ਸਿੰਘ ਸਿਰ ਦੋ ਲੱਖ ਦੇ ਕਰੀਬ ਗੈਰ ਸਰਕਾਰੀ ਕਰਜ਼ਾ ਸੀ ਅਤੇ ਉਸ ਦੇ ਮਾਪਿਆਂ ਦੀ ਦਵਾਈ ਚੱਲਦੀ ਸੀ।ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ।ਇਸੇ ਪ੍ਰੇਸ਼ਾਨੀ ਦੇ ਚੱਲਦਿਆਂ 5 ਮਈ ਨੂੰ ਉਸ ਨੇ ਕੋਟੜਾ ਬਰਾਂਚ ਹਰੀਗੜ ਵਾਲੀ ਨਹਿਰ ’ਚ ਛਾਲ ਮਾਰ ਦਿੱਤੀ।ਅੱਜ ਤਿੰਨ ਦਿਨਾਂ ਬਾਅਦ ਪਿੰਡ ਵਾਸੀਆਂ ਵਲੋਂ ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਅਨੂਪਗੜ ਤੋਂ ਨਹਿਰ ’ਚੋਂ ਬਾਹਰ ਕੱਢਿਆ ਗਿਆ ਹੈ।ਇਸ ਸੰਬੰਧ ਵਿੱਚ ਥਾਣਾ ਲੌਂਗੋਵਾਲ ਦੀ ਪੁਲਿਸ ਵਲੋਂ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਮ੍ਰਿਤਕ ਦੇਹ ਡਾਕਟਰੀ ਮੁਆਇਨੇ ਲਈ ਸੰਗਰੂਰ ਦੇ ਸਿਵਲ ਹਸਪਤਾਲ ਭੇਜੀ ਹੈ। ਇਸੇ ਦੌਰਾਨ ਗਰਾਮ ਪੰਚਾਇਤ ਮੰਡੇਰ ਖ਼ੁਰਦ ਨੇ ਮ੍ਰਿਤਕ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …