Saturday, September 26, 2026

ਸਰਕਾਰੀ ਸਕੂਲ ਬਾਲੀਆਂ ਦੇ ਕਮਰਿਆਂ ਦਾ ਲੈਂਟਰ ਪਾਇਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲੀਆਂ ਵਾਇਆ ਸੰਗਰੂਰ ਨੂੰ ਨਾਬਾਰਡ ਤਹਿਤ ਤਿੰਨ ਕਮਰਿਆਂ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕੁਲਵੀਰ ਸਿੰਘ ਨੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਤੇ ਸਹਿਯੋਗ ਨਾਲ ਕੰਮ ਨੂੰ ਸ਼ੁਰੂ ਕਰਵਾਇਆ।ਤਿੰਨ ਕਮਰਿਆਂ ਲਈ ਆਈ ਗ੍ਰਾਂਟ ਦੇ ਨਾਲ ਦੋ ਕਮਰੇ ਇੱਕ ਵੱਡੇ ਹਾਲ ਕਮਰੇ ਤੋਂ ਇਲਾਵਾ ਤਕਰੀਬਨ 500 ਫੁੱਟ ਦਾ ਵਾਧੂ ਨਿਰਮਾਣ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਹਰਦੇਵ ਕੁਮਾਰ ਨੇ ਕਿਹਾ ਕਿ ਸਿੱਖਿਆ ਮੰਤਰੀ ਦੀ ਵਧੀਆ ਸੋਚ ਸਦਕਾ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
                   ਕਮਰਿਆਂ ਦਾ ਲੈਂਟਰ ਪਾਉਣ ਸਮੇਂ ਕੁਲਦੀਪ ਸਿੰਘ ਸਟੇਟ ਅਵਾਰਡੀ, ਸਰਪੰਚ ਹਰਜੀਤ ਸਿੰਘ ਤੇ ਪੰਚਾਇਤ ਮੈਂਬਰ ਬਿੰਦਰ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਪੰਚਾਇਤ ਮੈਬਰ ਮੰਗਵਾਲ, ਹਰਜੀਤ ਸਿੰਘ, ਸੀ.ਐਮ.ਸੀ ਕਮੇਟੀ ਦੇ ਚੇਅਰਮੈਨ ਕੁਲਵੀਰ ਸਿੰਘ, ਸਾਬਕਾ ਚੇਅਰਮੈਨ ਸਤਿਨਾਮ ਸਿੰਘ ਅਤੇ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …