ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ
ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਸਿਖਲਾਈ ਦਿੱਤੀ ਜਾਣੀ ਹੈ।ਇਸ ਸਬੰਧੀ ਜੋ ਨੌਜਵਾਨ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਲੈਣ ਦੇ ਚਾਹਵਾਨ ਹਨ, ਉਹ ਗੂਗਲ <https://tinyurl.com/yu8bcexh> ‘ਤੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਜਿਲ੍ਹੇ ਦੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਆਪਣਾ ਨਾਮ ਇਸ ਲਿੰਕ ‘ਤੇ ਰਜਿਸਟਰ ਕਰਨ ਤੇ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।ਉਨ੍ਹਾਂ ਕਿਹਾ ਕਿ ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਪੰਜਾਬ ਸਰਕਾਰ ਵਲੋਂ ਕੱਢੀਆਂ ਜਾਣ ਵਾਲੀਆਂ ਸਰਕਾਰੀ ਨੌਕਰੀਆਂ ਲਈ ਪ੍ਰਾਈਵੇਟ ਕੋਚਿੰਗ ਏਜੰਸੀਆਂ ਨਾਲ ਤਾਲਮੇਲ ਕਰਕੇ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media